ਨਿਊਜ਼ ਡੈਸਕ: ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਗਿਆ ਹੈ। ਰਾਜ ਚੋਣ ਅਧਿਕਾਰੀ ਰਾਜਕਮਲ ਚੌਧਰੀ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਚੋਣ ਕਮਿਸ਼ਨਰ ਨੇ ਦੱਸਿਆ ਕਿ 26 ਮਈ ਨੂੰ ਵੋਟਿੰਗ ਹੋਵੇਗੀ ਅਤੇ 29 ਮਈ ਨੂੰ ਨਤੀਜੇ ਆਉਣਗੇ। 26 ਮਈ ਨੂੰ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਨਾਮਜ਼ਦਗੀ ਪੱਤਰ 13 ਤੋਂ 16 ਮਈ ਤੱਕ ਦਾਖਲ ਕੀਤੇ ਜਾਣਗੇ। ਚੋਣ ਨਿਸ਼ਾਨ 19 ਮਈ ਨੂੰ ਵੰਡੇ ਜਾਣਗੇ।
ਪੰਜਾਬ ਵਿੱਚ ਅੱਠ ਨਗਰ ਨਿਗਮਾਂ ਲਈ ਚੋਣਾਂ ਹੋਣੀਆਂ ਹਨ। ਰਾਜ ਵਿੱਚ 76 ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਹਨ। ਕੁੱਲ 36,72,932 ਵੋਟਰ ਹਨ। ਕਾਰਪੋਰੇਸ਼ਨਾਂ ਲਈ ਚਾਰ ਲੱਖ ਰੁਪਏ ਖਰਚ ਕੀਤੇ ਜਾ ਸਕਦੇ ਹਨ। ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ।

