ਕਾਠਮੰਡੂ: ਨੇਪਾਲ ਦੀ ਰਾਜਧਾਨੀ ਕਾਠਮੰਡੂ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਜਹਾਜ਼ ਦੇ ਟਾਇਰਾਂ ਨੂੰ ਅੱਗ ਲੱਗ ਗਈ। ਇਸ ਘਟਨਾ ਨੇ ਹਲਚਲ ਮਚਾ ਦਿੱਤੀ ਹੈ। ਜਦੋਂ ਇਹ ਘਟਨਾ ਵਾਪਰੀ, ਉਦੋਂ ਜਹਾਜ਼ ਵਿਚ ਚਾਲਕ ਦਲ ਦੇ ਮੈਂਬਰਾਂ ਸਮੇਤ 289 ਲੋਕ ਸਵਾਰ ਸਨ। ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਤੁਰਕੀ ਏਅਰਲਾਈਨਜ਼ ਦੇ ਜਹਾਜ਼ ਦੇ ਟਾਇਰ ਨੂੰ ਅੱਗ ਲੱਗ ਗਈ। ਹਾਲਾਂਕਿ, ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ ਅਤੇ ਜਹਾਜ਼ ‘ਚ ਮੌਜੂਦ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।
ਏਅਰਪੋਰਟ ਸਕਿਓਰਿਟੀ ਦੇ ਐਸਪੀ ਰਾਜਕੁਮਾਰ ਸਿਲਾਵਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ, “ਤੁਰਕੀ ਏਅਰਲਾਈਨਜ਼ ਦੀ ਫਲਾਈਟ ਟੀਕੇ 726 ਇਸਤਾਂਬੁਲ ਤੋਂ ਕਾਠਮੰਡੂ ਆ ਰਹੀ ਸੀ। ਲੈਂਡਿੰਗ ਦੌਰਾਨ ਇਸ ਦੇ ਟਾਇਰ ਵਿੱਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।”
ਅਧਿਕਾਰੀਆਂ ਨੇ ਦੱਸਿਆ ਕਿ ਜਿਸ ਜਹਾਜ਼ ਨਾਲ ਇਹ ਹਾਦਸਾ ਹੋਇਆ, ਉਸ ਵਿਚ ਕੁੱਲ 278 ਯਾਤਰੀ ਅਤੇ 11 ਚਾਲਕ ਦਲ ਦੇ ਮੈਂਬਰ ਸਵਾਰ ਸਨ। ਇਨ੍ਹਾਂ ਯਾਤਰੀਆਂ ਵਿੱਚ ਸੰਯੁਕਤ ਰਾਸ਼ਟਰ ਦੇ ਕੁਝ ਅਧਿਕਾਰੀ ਵੀ ਸ਼ਾਮਿਲ ਸਨ। ਚੰਗੀ ਗੱਲ ਇਹ ਹੈ ਕਿ ਸਾਰੇ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਜਹਾਜ਼ ਰਾਹੀਂ ਸੁਰੱਖਿਅਤ ਬਚਾ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

