ਚੰਡੀਗੜ੍ਹ: ‘ਲਾਰੈਂਸ ਆਫ ਪੰਜਾਬ’ ਡਾਕੂਮੈਂਟਰੀ ਫਿਲਮ ਦੇ ਰਿਲੀਜ਼ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ ਆਖਿਰਕਾਰ ਖਤਮ ਹੋ ਗਿਆ ਹੈ। ਫਿਲਮ ਦੇ ਰਿਲੀਜ਼ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ। ਕਈ ਦਿਨਾਂ ਤੋਂ ਆਪਣੀ ਰਿਲੀਜ਼ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੀ ਇਸ ਡਾਕੂਮੈਂਟਰੀ ਫਿਲਮ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡਾਕੂਮੈਂਟਰੀ “ਲਾਰੈਂਸ ਆਫ ਪੰਜਾਬ” ਨੂੰ Zee5 ‘ਤੇ ਰਿਲੀਜ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਹਾਲਾਂਕਿ ਇਸ ਦੇ ਸਿਰਲੇਖ ‘ਚੋ ‘ਲਾਰੈਂਸ’, ‘ਪੰਜਾਬ’ ਵਰਗੇ ਸ਼ਬਦਾਂ ਨੂੰ ਹਟਾਉਣਾ ਪਵੇਗਾ ।
ਅਦਾਲਤ ਨੇ ਕਿਹਾ ਕਿ ਉਸ ਨੇ ਡਾਕੂਮੈਂਟਰੀ ਦੇਖ ਲਈ ਹੈ ਅਤੇ ਸਿਰਲੇਖ ਨੂੰ ਛੱਡ ਕੇ ਇਸ ਵਿੱਚ ਅਜਿਹੀ ਕੋਈ ਸਮੱਗਰੀ ਨਹੀਂ ਮਿਲੀ, ਜਿਸ ‘ਤੇ ਗੰਭੀਰ ਇਤਰਾਜ਼ ਕੀਤਾ ਜਾ ਸਕੇ। ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਡਾਕੂਮੈਂਟਰੀ ਦੇ ਨਾਂ ਤੋਂ ਸਿਰਫ਼ “ਲਾਰੈਂਸ” ਹੀ ਨਹੀਂ, ਸਗੋਂ “ਪੰਜਾਬ” ਸ਼ਬਦ ਵੀ ਹਟਾਇਆ ਜਾਣਾ ਚਾਹੀਦਾ ਹੈ।
ਦੂਜੇ ਪਾਸੇ, ਅਦਾਲਤ ਨੇ ਡਾਕੂਮੈਂਟਰੀ ਬਣਾਉਣ ਵਾਲੀ ਕੰਪਨੀ ਨੂੰ ਕਿਹਾ ਕਿ ਉਹ ਨਵੇਂ ਸਿਰਲੇਖ ਨੂੰ ਲੈ ਕੇ ਅਦਾਲਤ ਵਿੱਚ ਜਵਾਬ ਦਾਖਲ ਕਰੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੰਪਨੀ ਨੇ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ।ਅਦਾਲਤ ਨੇ ਟਿੱਪਣੀ ਕੀਤੀ ਕਿ ਜੇਕਰ ਫਿਲਮ ਵਿੱਚੋਂ ਲਾਰੈਂਸ ਬਿਸ਼ਨੋਈ ਦਾ ਨਾਮ ਹਟਾ ਦਿੱਤਾ ਜਾਵੇ, ਤਾਂ ਬਾਕੀ ਸਮੱਗਰੀ ਅਖ਼ਬਾਰਾਂ ਦੀਆਂ ਕਟਿੰਗਾਂ ਅਤੇ ਜਨਤਕ ਜਾਣਕਾਰੀ ‘ਤੇ ਅਧਾਰਤ ਹੈ। ਅਦਾਲਤ ਨੇ ਕਿਹਾ ਕਿ ਜੇਕਰ ‘ਜ਼ੀ ਐਂਟਰਟੇਨਮੈਂਟ’ ਫਿਲਮ ਦੇ ਸਿਰਲੇਖ (ਟਾਈਟਲ) ਵਿੱਚੋਂ ਲਾਰੈਂਸ ਦਾ ਨਾਮ ਹਟਾਉਣ ਲਈ ਤਿਆਰ ਹੈ, ਤਾਂ ਇਸ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।
ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਵੱਲੋਂ ਵੀ ਵਕੀਲ ਅਦਾਲਤ ਵਿੱਚ ਪੇਸ਼ ਹੋਏ ਸਨ। ਉਨ੍ਹਾਂ ਕਿਹਾ ਕਿ ਡਾਕੂਮੈਂਟਰੀ ਕਾਰਨ ਉਨ੍ਹਾਂ ਦੇ ਮੁਵੱਕਿਲ ਦਾ ਅਕਸ ਖ਼ਰਾਬ ਹੋ ਰਿਹਾ ਹੈ ਅਤੇ ਕਈ ਮਾਮਲੇ ਅਜੇ ਅਦਾਲਤਾਂ ਵਿੱਚ ਲੰਬਿਤ ਹਨ, ਜਿਨ੍ਹਾਂ ‘ਤੇ ਇਸ ਦਾ ਅਸਰ ਪੈ ਸਕਦਾ ਹੈ। ਸੁਣਵਾਈ ਦੌਰਾਨ ‘ਜ਼ੀ ਐਂਟਰਟੇਨਮੈਂਟ’ ਵੱਲੋਂ ਕਿਹਾ ਗਿਆ ਕਿ ਕੰਪਨੀ ਫਿਲਮ ਦਾ ਨਾਂ ਬਦਲਣ ਲਈ ਤਿਆਰ ਹੈ, ਪਰ ਇਸ ਦੇ ਲਈ ਥੋੜ੍ਹਾ ਸਮਾਂ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

