ਸਪਾ ਮੁਖੀ ਅਖਿਲੇਸ਼ ਯਾਦਵ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਭਰਾ ਪ੍ਰਤੀਕ ਯਾਦਵ ਦਾ ਦੇਹਾਂਤ

Global Team
2 Min Read

ਉੱਤਰ ਪ੍ਰਦੇਸ਼ : ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੇ ਪਰਿਵਾਰ ਨਾਲ ਜੁੜੀ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਪਾ ਮੁਖੀ ਅਖਿਲੇਸ਼ ਯਾਦਵ ਦੇ ਭਰਾ ਅਤੇ ਭਾਜਪਾ ਆਗੂ ਅਪਰਨਾ ਯਾਦਵ ਦੇ ਪਤੀ ਪ੍ਰਤੀਕ ਯਾਦਵ ਦਾ ਦੇਹਾਂਤ ਹੋ ਗਿਆ ਹੈ। ਉਹ ਮਹਿਜ਼ 38 ਸਾਲਾਂ ਦੇ ਸਨ। ਅਜੇ ਤੱਕ ਪ੍ਰਤੀਕ ਦੀ ਮੌਤ ਦਾ ਅਸਲ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।

ਸੂਤਰਾਂ ਅਨੁਸਾਰ, ਮੰਗਲਵਾਰ ਸਵੇਰੇ ਕਰੀਬ 6 ਵਜੇ ਉਨ੍ਹਾਂ ਨੂੰ ਲਖਨਊ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਹਾਲਾਂਕਿ, ਅਜੇ ਤੱਕ ਪਰਿਵਾਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਪ੍ਰਤੀਕ ਯਾਦਵ, ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਦੂਜੀ ਪਤਨੀ ਸਾਧਨਾ ਗੁਪਤਾ ਦੇ ਪੁੱਤਰ ਸਨ। ਉਹ ਸਪਾ ਮੁਖੀ ਅਖਿਲੇਸ਼ ਯਾਦਵ ਦੇ ਮਤਰੇਏ ਭਰਾ ਸਨ। ਦੇਸ਼ ਦੇ ਸਭ ਤੋਂ ਚਰਚਿਤ ਸਿਆਸੀ ਪਰਿਵਾਰ ਨਾਲ ਜੁੜੇ ਹੋਣ ਦੇ ਬਾਵਜੂਦ ਪ੍ਰਤੀਕ ਨੇ ਸਰਗਰਮ ਰਾਜਨੀਤੀ ਤੋਂ ਦੂਰੀ ਬਣਾਈ ਰੱਖੀ ਸੀ।

ਉਨ੍ਹਾਂ ਦੀ ਪਤਨੀ ਅਪਰਨਾ ਯਾਦਵ ਰਾਜਨੀਤੀ ਵਿੱਚ ਸਰਗਰਮ ਹਨ ਅਤੇ ਫਿਲਹਾਲ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਹਨ। ਅਪਰਨਾ ਯਾਦਵ ਅਕਸਰ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਪ੍ਰਤੀਕ ਯਾਦਵ ਨੇ ਬ੍ਰਿਟੇਨ ਦੀ ਵਤਿਸ਼ਠਿਤ ਯੂਨੀਵਰਸਿਟੀ ਆਫ ਲੀਡਜ਼ ਤੋਂ ਪੜ੍ਹਾਈ ਕੀਤੀ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਰਾਜਨੀਤੀ ਵਿੱਚ ਆਉਣ ਦੀ ਬਜਾਏ ਬਿਜ਼ਨਸ ਅਤੇ ਫਿਟਨੈਸ ਸੈਕਟਰ ਵਿੱਚ ਆਪਣਾ ਕਰੀਅਰ ਬਣਾਇਆ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment