ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਚਾਰ ਆਈਏਐਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਵਿੱਚ ਵੀ ਬਦਲਾਅ ਕੀਤਾ ਗਿਆ ਹੈ।
ਰਾਮਵੀਰ, ਆਈਏਐਸ, ਜੋ ਕਿ ਪ੍ਰਸ਼ਾਸਕੀ ਸਕੱਤਰ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਅਤੇ ਕਮਿਸ਼ਨਰ, ਜਲੰਧਰ ਡਿਵੀਜ਼ਨ ਵਜੋਂ ਸੇਵਾ ਨਿਭਾ ਰਹੇ ਸਨ, ਨੂੰ ਹੁਣ ਕਮਿਸ਼ਨਰ, ਜਲੰਧਰ ਡਿਵੀਜ਼ਨ ਦੇ ਨਾਲ-ਨਾਲ ਪ੍ਰਸ਼ਾਸਕੀ ਸਕੱਤਰ, ਜਲ ਸਪਲਾਈ ਅਤੇ ਸੈਨਿਟੇਸ਼ਨ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।
ਘਨਸ਼ਿਆਮ ਥੋਰੀ, ਆਈਏਐਸ, ਜੋ ਕਿ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਅਤੇ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਹਨ, ਨੂੰ ਹੁਣ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਪੁਨੀਤ ਗੋਇਲ, ਆਈਏਐਸ, ਜੋ ਕਿ ਵਿਸ਼ੇਸ਼ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਸਨ, ਨੂੰ ਵਿਸ਼ੇਸ਼ ਸਕੱਤਰ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਾਲ-ਨਾਲ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ ਨਿਯੁਕਤ ਕੀਤਾ ਗਿਆ ਹੈ।
ਅਕਸ਼ਿਤਾ ਗੁਪਤਾ, ਆਈਏਐਸ, ਜੋ ਕਿ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ ਸਨ, ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਰੂਪਨਗਰ ਵਜੋਂ ਤਾਇਨਾਤ ਕੀਤਾ ਗਿਆ ਹੈ।

