ਮੁੱਖ ਮੰਤਰੀ ਵਿਜੇ ਦਾ ਸਮਰਥਨ ਕਰਨ ਲਈ ਸਜ਼ਾ, AIADMK ਨੇ ਬਾਗੀ ਵਿਧਾਇਕਾਂ ਨੂੰ ਪਾਰਟੀ ਦੇ ਅਹੁਦਿਆਂ ਤੋਂ ਹਟਾਇਆ

Global Team
2 Min Read

ਨਿਊਜ਼ ਡੈਸਕ: ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ, ਜਿੱਥੇ AIADMK ਵਿੱਚ ਅੰਦਰੂਨੀ ਸੰਕਟ ਡੂੰਘਾ ਹੋ ਗਿਆ ਹੈ। ਪਾਰਟੀ ਦੇ ਮੁਖੀ ਐਡਪਦੀ ਕੇ ਪਲਾਨੀਸਵਾਮੀ ਨੇ ਸੀਨੀਅਰ ਨੇਤਾਵਾਂ ਐੱਸ.ਵੀ. ਸ਼ਨਮੁਗਮ ਅਤੇ ਐਸਪੀ ਵੇਲੁਮਣੀ ਸਮੇਤ ਕਈ ਨੇਤਾਵਾਂ ਨੂੰ ਉਨ੍ਹਾਂ ਦੇ ਸੰਗਠਨਾਤਮਕ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।ਪਾਰਟੀ ਲੀਡਰਸ਼ਿਪ ਨੇ ਇਹ ਕਾਰਵਾਈ ਉਨ੍ਹਾਂ ਵਿਧਾਇਕਾਂ ਖ਼ਿਲਾਫ਼ ਕੀਤੀ ਹੈ ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਭਰੋਸੇ ਦੇ ਵੋਟ ਦੌਰਾਨ ਪਾਰਟੀ ਵ੍ਹਿਪ ਦੀ ਉਲੰਘਣਾ ਕਰਕੇ ਟੀਵੀਕੇ ਸਰਕਾਰ ਦੇ ਹੱਕ ਵਿੱਚ ਵੋਟ ਪਾਈ ਸੀ।

ਪਾਰਟੀ ਪ੍ਰਧਾਨ ਪਲਾਨੀਸਵਾਮੀ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਕੁੱਲ 25 ਵਿਧਾਇਕਾਂ ਦੇ ਜਥੇਬੰਦਕ ਅਹੁਦਿਆਂ ‘ਤੇ ਬਦਲਾਅ ਕੀਤਾ ਹੈ। ਇਸ ਤਹਿਤ ਉਨ੍ਹਾਂ ਨੂੰ ਮੌਜੂਦਾ ਅਹੁਦਿਆਂ ਤੋਂ ਹਟਾ ਕੇ ਨਵੇਂ ਜ਼ਿਲ੍ਹਾ ਸਕੱਤਰਾਂ ਦੀ ਨਿਯੁਕਤੀ ਕੀਤੀ ਗਈ ਹੈ। AIADMK ਲੀਡਰਸ਼ਿਪ ਦਾ ਕਹਿਣਾ ਹੈ ਕਿ ਪਾਰਟੀ ਅਨੁਸ਼ਾਸਨ ਸਰਵਉੱਚ ਹੈ ਅਤੇ ਕਿਸੇ ਵੀ ਬਗਾਵਤ ਜਾਂ ਹਦਾਇਤਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਕਾਰਨ ਇਹ ਵੱਡਾ ਜਥੇਬੰਦਕ ਫੇਰਬਦਲ ਕੀਤਾ ਗਿਆ ਹੈ।

ਸੂਤਰਾਂ ਅਨੁਸਾਰ ਵਿਧਾਨ ਸਭਾ ‘ਚ ਹੋਏ ਫਲੋਰ ਟੈਸਟ ਦੌਰਾਨ ਅੰਨਾਡੀਐੱਮਕੇ ਦੇ ਕੁਝ ਵਿਧਾਇਕਾਂ ਨੇ ਵਿਰੋਧੀ ਧਿਰ ਦੀ ਬਜਾਏ ਟੀਵੀਕੇ ਸਰਕਾਰ ਦੇ ਪੱਖ ‘ਚ ਵੋਟਿੰਗ ਕੀਤੀ। ਇਸ ਸਮਰਥਨ ਤੋਂ ਬਾਅਦ ਵਿਜੇ ਦੀ ਅਗਵਾਈ ਵਾਲੀ ਟੀਵੀਕੇ ਸਰਕਾਰ ਨੇ ਆਪਣਾ ਬਹੁਮਤ ਸਾਬਿਤ ਕਰ ਦਿੱਤਾ। 108 ਸੀਟਾਂ ਨਾਲ ਬਹੁਮਤ ਤੋਂ ਘੱਟ ਰਹੀ ਟੀਵੀਕੇ ਸਰਕਾਰ ਨੂੰ ਕਾਂਗਰਸ, ਖੱਬੀਆਂ ਪਾਰਟੀਆਂ, ਆਈਯੂਐਮਐਲ ਅਤੇ ਏਆਈਏਡੀਐਮਕੇ ਦੇ ਇੱਕ ਧੜੇ ਦੇ ਸਮਰਥਨ ਨਾਲ 144 ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੋਇਆ।

ਕਰਾਸ ਵੋਟਿੰਗ ਤੋਂ ਬਾਅਦ, AIADMK ਲੀਡਰਸ਼ਿਪ ਨੇ ਇਸ ਨੂੰ ਗੰਭੀਰ ਅਨੁਸ਼ਾਸਨਹੀਣਤਾ ਸਮਝਦੇ ਹੋਏ ਤੁਰੰਤ ਕਾਰਵਾਈ ਕੀਤੀ। ਪਾਰਟੀ ਮੁਖੀ ਪਲਾਨੀਸਵਾਮੀ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਸੰਗਠਨ ਵਿੱਚ ਅਨੁਸ਼ਾਸਨ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਬਗਾਵਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment