ਚੰਡੀਗੜ੍ਹ: ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਚੰਡੀਗੜ੍ਹ ਵਿੱਚ ਔਰਤਾਂ ਖ਼ਿਲਾਫ਼ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਦੀ ਇੱਕ ਕਲਿੱਪ ਵਾਇਰਲ ਹੋ ਰਹੀ ਹੈ। ਇਸ ਕਲਿੱਪ ਦੇ ਆਧਾਰ ‘ਤੇ ਦੋ ਵਕੀਲਾਂ ਨੇ ਯੋਗਰਾਜ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ FIR ਦਰਜ ਹੋਈ ਹੈ।
ਜਾਣਕਾਰੀ ਅਨੁਸਾਰ ਅਦਾਕਾਰ ਨੇ ਇਕ ਵੈੱਬ ਸੀਰੀਜ਼ ‘ਚ ਔਰਤਾਂ ਨੂੰ ਲੈ ਕੇ ਅਸ਼ਲੀਲ ਡਾਇਲਾਗ ਬੋਲੇ ਹਨ। ਇਹ ਇੱਕ ਹਿੰਦੀ ਵੈੱਬ ਸੀਰੀਜ਼ ਹੈ ਜਿਸ ਵਿੱਚ ਔਰਤਾਂ ਬਾਰੇ ਅਸ਼ਲੀਲ ਡਾਇਲਾਗ ਬੋਲਣ ‘ਤੇ ਇਤਰਾਜ਼ ਜਤਾਇਆ ਗਿਆ ਹੈ। ਇਸ ਦੀ ਇੱਕ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ ਮਹਿਲਾ ਕਮਿਸ਼ਨ ਵੀ ਇਸ ਮਾਮਲੇ ਨੂੰ ਲੈ ਕੇ ਹਰਕਤ ਵਿੱਚ ਆ ਗਿਆ ਹੈ। ਉਨ੍ਹਾਂ ਪੰਜਾਬ ਪੁਲਿਸ ਨੂੰ ਪੱਤਰ ਲਿਖ ਕੇ ਮਾਮਲੇ ਦੀ ਸੀਨੀਅਰ ਅਧਿਕਾਰੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਮਹਿਲਾ ਕਮਿਸ਼ਨ ਨੇ ਇਸ ਮਾਮਲੇ ਨਾਲ ਸਬੰਧਿਤ ਅਦਾਕਾਰ ਯੋਗਰਾਜ ਸਿੰਘ ਅਤੇ ਹੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

