ਪਟਿਆਲਾ: ਕੇਂਦਰੀ ਜੇਲ੍ਹ ਪਟਿਆਲਾ ਵਿੱਚੋਂ ਤਿੰਨ ਕੈਦੀਆਂ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਪੁਲਿਸ ਨੇ ਦੋ ਫਰਾਰ ਕੈਦੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਪਰ ਇਸ ਅਤਿ ਸੁਰੱਖਿਅਤ ਜੇਲ੍ਹ ਵਿੱਚੋਂ ਕੈਦੀਆਂ ਦਾ ਭੱਜਣਾ ਜੇਲ੍ਹ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ।
ਜਾਣਕਾਰੀ ਅਨੁਸਾਰ ਇਹ ਕੈਦੀ ਨਸ਼ਾ ਤਸਕਰੀ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਸਨ। ਤਿੰਨੋਂ ਅੰਮ੍ਰਿਤਸਰ ਨਾਲ ਸਬੰਧਿਤ ਦੱਸੇ ਜਾਂਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀਆਈਜੀ ਜੇਲ੍ਹ ਮੌਕੇ ’ਤੇ ਪੁੱਜੇ। ਦੂਜੇ ਪਾਸੇ ਇਸ ਮਾਮਲੇ ‘ਚ ਪਟਿਆਲਾ ਪੁਲਿਸ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਵੱਲੋਂ ਦੋ ਕੈਦੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ।

