ਹਰਿਆਣਾ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 15 HPS ਤੇ 2 IPS ਅਧਿਕਾਰੀਆਂ ਦੇ ਤਬਾਦਲੇ

Global Team
1 Min Read

ਨਿਊਜ਼ ਡੈਸਕ: ਹਰਿਆਣਾ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿਚ ਅਹਿਮ ਬਦਲਾਅ ਕਰਦੇ ਹੋਏ ਕਈ ਅਧਿਕਾਰੀਆਂ ਦੇ ਤਬਾਦਲੇ ਅਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਹਨ। ਇਸ ਫੇਰਬਦਲ ਤਹਿਤ ਇਕ ਪਾਸੇ ਜਿੱਥੇ 15 HPS ਅਧਿਕਾਰੀਆਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਉਥੇ ਹੀ ਦੂਜੇ ਪਾਸੇ ਦੋ ਸੀਨੀਅਰ IPS ਅਧਿਕਾਰੀਆਂ ਦਾ ਕੱਦ ਵੀ ਵਧਾਇਆ ਗਿਆ ਹੈ।

ਹਰਿਆਣਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ ਵੱਲੋਂ ਜਾਰੀ ਅਧਿਕਾਰਿਤ ਹੁਕਮਾਂ ਤਹਿਤ 15 HPS (ਹਰਿਆਣਾ ਪੁਲਿਸ ਸੇਵਾ) ਅਧਿਕਾਰੀਆਂ ਦੇ ਤਬਾਦਲੇ ਅਤੇ ਰਾਜ ਵਿੱਚ ਨਵੀਆਂ ਥਾਵਾਂ ‘ਤੇ ਤਾਇਨਾਤੀ ਕੀਤੀ ਗਈ ਹੈ।

ਨਵਦੀਪ ਵਿਰਕ ਅਤੇ ਕਾਲਾ ਰਾਮਚੰਦਰਨ ਦੀ ਤਰੱਕੀ

ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਪੁਲਿਸ ਵਿਭਾਗ ਵਿੱਚ ਤਰੱਕੀ ਦਾ ਤੋਹਫ਼ਾ ਮਿਲਿਆ ਹੈ। ਆਈਪੀਐਸ ਅਧਿਕਾਰੀਆਂ ਨਵਦੀਪ ਵਿਰਕ ਅਤੇ ਕਾਲਾ ਰਾਮਚੰਦਰਨ ਨੂੰ ਡੀਜੀ ਰੈਂਕ ‘ਤੇ ਤਰੱਕੀ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment