ਹਿਜ਼ਬੁਲ ਮੁਜਾਹਿਦੀਨ ਨਾਲ ਜੁੜੇ ਨਾਰਕੋ-ਅੱਤਵਾਦੀ ਦੋਸ਼ੀ ਇਕਬਾਲ ਸ਼ੇਰਾ ਗ੍ਰਿਫਤਾਰ

Global Team
2 Min Read

ਨਿਊਜ਼ ਡੈਸਕ: NIA ਨੇ ਹਿਜ਼ਬੁਲ ਮੁਜਾਹਿਦੀਨ ਨਾਲ ਜੁੜੇ ਇਕਬਾਲ ਸਿੰਘ ਉਰਫ ਸ਼ੇਰਾ ਨੂੰ ਪੁਰਤਗਾਲ ਤੋਂ ਗ੍ਰਿਫਤਾਰ ਕੀਤਾ ਹੈ। NIA ਨੇ ਸ਼ੇਰਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ। ਹੁਣ ਉਸ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।

ਅੰਮ੍ਰਿਤਸਰ ਦੇ ਅਟਾਰੀ ਬਾਰਡਰ ‘ਤੇ ਫੜੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਯਾਨੀ 532 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਸ਼ੇਰਾ ਮੁੱਖ ਮੁਲਜ਼ਮ ਹੈ, ਅਤੇ ਇਸ ਸਬੰਧੀ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਣੀ ਹੈ।NIA ਅਨੁਸਾਰ ਸ਼ੇਰਾ ਪਾਕਿਸਤਾਨ ਤੋਂ ਚੱਲ ਰਹੇ ਡਰੱਗਜ਼ ਅਤੇ ਅੱਤਵਾਦ ਦੇ ਨੈੱਟਵਰਕ ਦਾ ਇੱਕ ਵੱਡਾ ਚਿਹਰਾ ਸੀ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਉਹ ਭਾਰਤ ਵਿੱਚ ਸਰਗਰਮ ਆਪਣੇ ਨੈੱਟਵਰਕ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦਾ ਸੀ ਅਤੇ ਉਸ ਤੋਂ ਹੋਣ ਵਾਲੀ ਕਮਾਈ ਨੂੰ ਹਵਾਲਾ ਰਾਹੀਂ ਅੱਤਵਾਦੀਆਂ ਤੱਕ ਪਹੁੰਚਾਉਂਦਾ ਸੀ। ਏਜੰਸੀ ਦਾ ਦਾਅਵਾ ਹੈ ਕਿ ਇਸ ਪੈਸੇ ਦੀ ਵਰਤੋਂ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਵਧਾਉਣ ਲਈ ਕੀਤੀ ਜਾਂਦੀ ਸੀ।

ਇਕਬਾਲ ਸਿੰਘ ਉਰਫ਼ ਸ਼ੇਰਾ ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਸਾਲ 2020 ਵਿੱਚ ਕੇਸ ਦਰਜ ਹੋਣ ਤੋਂ ਬਾਅਦ ਉਹ ਭਾਰਤ ਛੱਡ ਕੇ ਫਰਾਰ ਹੋ ਗਿਆ ਸੀ ਅਤੇ ਬਾਅਦ ਵਿੱਚ ਪੁਰਤਗਾਲ ਵਿੱਚ ਜਾ ਕੇ ਲੁਕ ਗਿਆ ਸੀ। ਉਸ ਦੇ ਖ਼ਿਲਾਫ਼ ਅਕਤੂਬਰ 2020 ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਜੂਨ 2021 ਵਿੱਚ ਇੰਟਰਪੋਲ ਨੋਟਿਸ ਵੀ ਜਾਰੀ ਕੀਤਾ ਗਿਆ ਤਾਂ ਜੋ ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਉਸ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਭਾਰਤ ਸਰਕਾਰ ਦੀਆਂ ਅਣਥੱਕ ਕੂਟਨੀਤਕ ਕੋਸ਼ਿਸ਼ਾਂ ਤੋਂ ਬਾਅਦ ਅਖ਼ੀਰ ਪੁਰਤਗਾਲ ਤੋਂ ਉਸ ਦੀ ਹਵਾਲਗੀ ਸੰਭਵ ਹੋ ਸਕੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment