ਕੀ ਵਿਦੇਸ਼ ਯਾਤਰਾ ‘ਤੇ ਕੇਂਦਰ ਸਰਕਾਰ ਟੈਕਸ ਜਾਂ ਸੈੱਸ ਲਗਾ ਰਹੀ, ਚੱਲ ਰਹੀਆਂ ਖ਼ਬਰਾਂ ਬਾਰੇ ਪੀਐਮ ਮੋਦੀ ਨੇ ਕੀ ਕਿਹਾ?

Global Team
3 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਸਾਰੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਵਾ ਕੀਤਾ ਜਾ ਰਿਹਾ ਸੀ ਕਿ ਭਾਰਤ ਸਰਕਾਰ ਵਿਦੇਸ਼ ਯਾਤਰਾ ‘ਤੇ ਨਵਾਂ ਟੈਕਸ, ਸੈੱਸ ਜਾਂ ਸਰਚਾਰਜ ਲਗਾਉਣ ‘ਤੇ ਵਿਚਾਰ ਕਰ ਰਹੀ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਪੋਸਟ ਸਾਂਝੀ ਕਰਦਿਆਂ ਇਨ੍ਹਾਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਗਲਤ ਅਤੇ ਬੇਬੁਨਿਆਦ ਦੱਸਿਆ ਹੈ।

“ਈਜ਼ ਆਫ਼ ਲਿਵਿੰਗ” ਲਈ ਸਰਕਾਰ ਵਚਨਬੱਧ

ਪ੍ਰਧਾਨ ਮੰਤਰੀ ਨੇ ਆਪਣੀ ਪੋਸਟ ਵਿੱਚ ਲਿਖਿਆ, “ਇਹ ਖ਼ਬਰਾਂ ਪੂਰੀ ਤਰ੍ਹਾਂ ਗਲਤ ਹਨ। ਇਸ ਵਿੱਚ ਰਤਾ ਵੀ ਸੱਚਾਈ ਨਹੀਂ ਹੈ। ਵਿਦੇਸ਼ ਯਾਤਰਾ ‘ਤੇ ਇਸ ਤਰ੍ਹਾਂ ਦੀਆਂ ਪਾਬੰਦੀਆਂ ਲਗਾਉਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਅਸੀਂ ਆਪਣੇ ਦੇਸ਼ ਦੇ ਲੋਕਾਂ ਲਈ ‘ਈਜ਼ ਆਫ਼ ਡੂਇੰਗ ਬਿਜ਼ਨਸ’ (Ease of Doing Business) ਅਤੇ ‘ਈਜ਼ ਆਫ਼ ਲਿਵਿੰਗ’ (Ease of Living) ਨੂੰ ਬਿਹਤਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਸਰਕਾਰ ਵਿਦੇਸ਼ ਯਾਤਰਾਵਾਂ ‘ਤੇ ਵਾਧੂ ਟੈਕਸ ਲਗਾਉਣ ਲਈ ਉੱਚ ਪੱਧਰ ‘ਤੇ ਚਰਚਾ ਕਰ ਰਹੀ ਹੈ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਖੁਦ ਇਸ ‘ਤੇ ਸਪੱਸ਼ਟੀਕਰਨ ਦੇਣਾ ਪਿਆ।

ਹੈਦਰਾਬਾਦ ਦੌਰੇ ਦੌਰਾਨ ਪੀਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀਆਂ 5 ਅਪੀਲਾਂ

ਇਸ ਤੋਂ ਪਹਿਲਾਂ 10 ਮਈ ਨੂੰ ਹੈਦਰਾਬਾਦ ਵਿੱਚ ਇੱਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਬਚਾਉਣ ਲਈ ਨਾਗਰਿਕਾਂ ਨੂੰ ਦੇਸ਼ ਹਿਤ ਵਿੱਚ 5 ਮੁੱਖ ਅਪੀਲਾਂ ਕੀਤੀਆਂ ਸਨ:

  • ਪੀਐਮ ਮੋਦੀ ਨੇ ਕਿਹਾ ਕਿ ਵਿਸ਼ਵਵਿਆਪੀ ਹਾਲਾਤ ਅਤੇ ਮਹਿੰਗੇ ਬਾਲਣ (Fuel) ਕਾਰਨ ਭਾਰਤ ‘ਤੇ ਆਰਥਿਕ ਦਬਾਅ ਵਧ ਰਿਹਾ ਹੈ। ਅਜਿਹੇ ਵਿੱਚ ਵਿਆਹਾਂ, ਛੁੱਟੀਆਂ ਜਾਂ ਹੋਰ ਕਾਰਨਾਂ ਕਰਕੇ ਕੀਤੀਆਂ ਜਾਣ ਵਾਲੀਆਂ ਵਿਦੇਸ਼ ਯਾਤਰਾਵਾਂ ਨੂੰ ਕੁਝ ਸਮੇਂ ਲਈ ਟਾਲਣਾ ਦੇਸ਼ ਦੇ ਹਿੱਤ ਵਿੱਚ ਹੋਵੇਗਾ।
  • ਸੋਨੇ ਦੀ ਵੱਡੀ ਮਾਤਰਾ ਵਿੱਚ ਆਯਾਤ (Import) ਕਾਰਨ ਦੇਸ਼ ਦਾ ਬਹੁਤ ਸਾਰਾ ਵਿਦੇਸ਼ੀ ਪੈਸਾ ਬਾਹਰ ਜਾਂਦਾ ਹੈ। ਇਸ ਲਈ ਲੋਕਾਂ ਨੂੰ ਇੱਕ ਸਾਲ ਤੱਕ ਸੋਨਾ ਖਰੀਦਣ ਅਤੇ ਦਾਨ ਕਰਨ ਤੋਂ ਬਚਣਾ ਚਾਹੀਦਾ ਹੈ।
  • ਗੱਡੀਆਂ ਦੀ ਬੇਲੋੜੀ ਵਰਤੋਂ ਘੱਟ ਕਰੋ। ਮੈਟਰੋ ਵਿੱਚ ਸਫ਼ਰ ਕਰੋ ਅਤੇ ‘ਕਾਰ ਪੂਲਿੰਗ’ (ਇੱਕੋ ਗੱਡੀ ਵਿੱਚ ਵੱਧ ਤੋਂ ਵੱਧ ਲੋਕਾਂ ਦਾ ਸਫ਼ਰ ਕਰਨਾ) ਨੂੰ ਆਦਤ ਬਣਾਓ ਤਾਂ ਜੋ ਈਂਧਨ ਬਚਾਇਆ ਜਾ ਸਕੇ।
  • ਜੇਕਰ ਹਰ ਪਰਿਵਾਰ ਆਪਣੇ ਖਾਣੇ ਵਿੱਚ ਤੇਲ ਦੀ ਵਰਤੋਂ ਥੋੜ੍ਹੀ ਘੱਟ ਕਰੇ, ਤਾਂ ਇਸ ਨਾਲ ਖਾਣ ਵਾਲੇ ਤੇਲ ਦੇ ਆਯਾਤ ‘ਤੇ ਖਰਚ ਹੋਣ ਵਾਲੀ ਵਿਦੇਸ਼ੀ ਮੁਦਰਾ ਬਚੇਗੀ ਅਤੇ ਲੋਕਾਂ ਦੀ ਸਿਹਤ ਵੀ ਚੰਗੀ ਰਹੇਗੀ।ਦੇਸ਼ ਨੂੰ ਰਸਾਇਣਕ ਖਾਦਾਂ (Chemical Fertilizers) ਦੀ ਖਪਤ ਅੱਧੀ ਕਰਨ ਦਾ ਟੀਚਾ ਰੱਖਣਾ ਚਾਹੀਦਾ ਹੈ ਅਤੇ ਤੇਜ਼ੀ ਨਾਲ ਆਰਗੈਨਿਕ ਯਾਨੀ ਕੁਦਰਤੀ ਖੇਤੀ ਵੱਲ ਵਧਣਾ ਚਾਹੀਦਾ ਹੈ।
Share This Article
Leave a Comment