ਹੁਸ਼ਿਆਰਪੁਰ: ਖੇਤਾਂ ‘ਚ ਮਿਲੀ ਡਰੋਨ ਵਰਗੀ ਚੀਜ਼, ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ

Global Team
2 Min Read

ਹੁਸ਼ਿਆਰਪੁਰ: ਹੁਸ਼ਿਆਰਪੁਰ-ਦਸੂਹਾ ਰੋਡ ‘ਤੇ ਪੈਂਦੇ ਪਿੰਡ ਸਤੌਰ ਦੇ ਬਾਹਰਵਾਰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਖੇਤਾਂ ‘ਚ ਛੋਟੇ ਹਵਾਈ ਜਹਾਜ਼ ਦੀ ਸ਼ਕਲ ‘ਚ ਇਕ ਸ਼ੱਕੀ ਵਸਤੂ ਪਈ ਦੇਖੀ ਗਈ। ਦੂਰੋਂ ਹੀ ਇਹ ਵਸਤੂ ਡਰੋਨ ਵਰਗੀ ਦਿਖਾਈ ਦਿੱਤੀ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।

ਜਾਣਕਾਰੀ ਅਨੁਸਾਰ ਖੇਤਾਂ ਵੱਲ ਗਏ ਕੁਝ ਪਿੰਡ ਵਾਸੀਆਂ ਨੇ ਇਹ ਵਸਤੂ ਦੇਖ ਕੇ ਤੁਰੰਤ ਪਿੰਡ ਦੀ ਸਰਪੰਚ ਕੁਲਦੀਪ ਕੌਰ ਅਤੇ ਕਮੇਟੀ ਮੈਂਬਰ ਪਰਮਜੀਤ ਸਿੰਘ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਦੁਆਰਾ ਮੁਢਲੀ ਜਾਂਚ ਦੌਰਾਨ, ਇਹ ਸਾਹਮਣੇ ਆਇਆ ਕਿ ਇਹ ਇੱਕ ਹਵਾਈ ਜਹਾਜ਼ ਦੇ ਆਕਾਰ ਦਾ ਗਰਮ ਹਵਾ ਦਾ ਗੁਬਾਰਾ ਸੀ ਜਿਸ ‘ਤੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦਾ ਛੋਟਾ ਨਾਮ “ਪੀਆਈਏ” ਲਿਖਿਆ ਹੋਇਆ ਸੀ। ਫਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਗੁਬਾਰਾ ਕਿੱਥੋਂ ਆਇਆ ਅਤੇ ਕੀ ਇਸ ਰਾਹੀਂ ਇਲਾਕੇ ‘ਚ ਕੋਈ ਹੋਰ ਸਮੱਗਰੀ ਵੀ ਸੁੱਟੀ ਗਈ ਹੈ। ਇਸ ਸਬੰਧੀ ਪੁਲਿਸ ਵੱਲੋਂ ਆਸਪਾਸ ਦੇ ਇਲਾਕੇ ‘ਚ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment