ਸ਼ੁਭੇਂਦੂ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਲਏ ਵੱਡੇ ਫੈਸਲੇ, ਔਰਤਾਂ ਨੂੰ ਮਿਲਣਗੇ 3000 ਰੁਪਏ ਤੇ ਸਰਕਾਰੀ ਬੱਸਾਂ ਦਾ ਸਫ਼ਰ ਫਰੀ

Global Team
2 Min Read

ਨਿਊਜ਼ ਡੈਸਕ: ਬੰਗਾਲ ਦੀ ਸ਼ੁਭੇਂਦੂ ਸਰਕਾਰ ਨੇ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਹਨ। ਬੰਗਾਲ ਸਰਕਾਰ ਦੇ ਮੰਤਰੀ ਅਗਨੀਮਿੱਤਰਾ ਪਾਲ ਨੇ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ ਹੈ। ਅਗਨੀਮਿੱਤਰਾ ਪਾਲ ਨੇ ਕਿਹਾ ਕਿ ਪੱਛਮੀ ਬੰਗਾਲ ਦੀ ਕੈਬਨਿਟ ਨੇ ਔਰਤਾਂ ਲਈ ਅੰਨਪੂਰਨਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਸੱਤਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਕੀ ਹਨ ਸ਼ੁਭੇਂਦੂ ਸਰਕਾਰ ਦੇ ਪੰਜ ਵੱਡੇ ਫੈਸਲੇ?

ਬੰਗਾਲ ਵਿੱਚ ਅੰਨਪੂਰਨਾ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਕੀਮ ਤਹਿਤ ਰਾਜ ਦੀਆਂ ਔਰਤਾਂ ਨੂੰ 1 ਜੂਨ ਤੋਂ ਹਰ ਮਹੀਨੇ 3000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਸੂਬਾ ਸਰਕਾਰ ਨੇ 1 ਜੂਨ ਤੋਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਪਾਲ ਨੇ ਕਿਹਾ ਕਿ ਰਾਜ ਦੇ ਕਰਮਚਾਰੀਆਂ, ਮਾਨਤਾ ਪ੍ਰਾਪਤ ਵਿਧਾਨਕ ਸੰਸਥਾਵਾਂ ਅਤੇ ਵਿਦਿਅਕ ਸੰਸਥਾਵਾਂ ਦੇ ਕਰਮਚਾਰੀਆਂ ਲਈ ਸੱਤਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਵੀ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ।

ਸੂਬਾ ਮੰਤਰੀ ਮੰਡਲ ਨੇ ਜੂਨ ਮਹੀਨੇ ਤੋਂ ਧਾਰਮਿਕ ਆਧਾਰ ‘ਤੇ ਸਮੂਹਾਂ ਨੂੰ ਦਿੱਤੀ ਜਾਣ ਵਾਲੀ ਸਰਕਾਰੀ ਸਹਾਇਤਾ ‘ਤੇ ਰੋਕ ਲਗਾਉਣ ਦਾ ਵੀ ਫੈਸਲਾ ਕੀਤਾ ਹੈ।

ਨਾਗਰਿਕਤਾ ਸੋਧ ਕਾਨੂੰਨ (CAA) ਦੇ ਤਹਿਤ ਨਾਗਰਿਕਤਾ ਲਈ ਅਰਜ਼ੀ ਦੇਣ ਵਾਲੇ ਲੋਕਾਂ ਅਤੇ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਟ੍ਰਿਬਿਊਨਲ ਵਿੱਚ ਅਰਜ਼ੀ ਦੇਣ ਵਾਲੇ ਲੋਕਾਂ ਨੂੰ ਅੰਨਪੂਰਨਾ ਯੋਜਨਾ ਦਾ ਲਾਭ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment