ਪਾਰਕ ਸਰਕਸ ‘ਚ ਹਿੰਸਾ ਮਾਮਲੇ ‘ਤੇ ਸਰਕਾਰ ਸਖ਼ਤ, 40 ਗ੍ਰਿਫਤਾਰ

Global Team
2 Min Read

ਨਿਊਜ਼ ਡੈਸਕ: ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਸੋਮਵਾਰ ਨੂੰ ਕੋਲਕਾਤਾ ਪੁਲਿਸ ਦੇ ਦੱਖਣ-ਪੂਰਬੀ ਡਵੀਜ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸ਼ਹਿਰ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ। ਇਹ ਮੀਟਿੰਗ ਪਾਰਕ ਸਰਕਸ ਇਲਾਕੇ ਵਿੱਚ ਹੋਈ ਹਿੰਸਾ ਦੇ ਇੱਕ ਦਿਨ ਬਾਅਦ ਸੱਦੀ ਗਈ ਸੀ।

ਗੱਲ ਕੀ ਹੈ?

ਇਸ ਘੱਟ-ਗਿਣਤੀ ਵਾਲੇ ਇਲਾਕੇ ‘ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਹੋਈ ਸੀ। ਪੁਲਿਸ ਨੇ ਦੱਸਿਆ ਕਿ ਤਿਲਜਲਾ ਇਲਾਕੇ ਵਿੱਚ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ‘ਤੇ ਪੱਥਰ ਅਤੇ ਇੱਟਾਂ ਸੁੱਟੀਆਂ। ਇਸ ਹਮਲੇ ‘ਚ ਕਈ ਪੁਲਸ ਕਰਮਚਾਰੀ ਜ਼ਖਮੀ ਹੋ ਗਏ।

ਮੁੱਖ ਮੰਤਰੀ ਨੇ ਕੀ ਕਿਹਾ?

ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਕੋਲਕਾਤਾ ‘ਚ ਕਿਹਾ ਕਿ ਪੁਲਿਸ ਕਰਮਚਾਰੀਆਂ ‘ਤੇ ਹਮਲੇ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪਾਰਕ ਸਰਕਸ ਹਿੰਸਾ ਮਾਮਲੇ ਵਿੱਚ ਹੁਣ ਤੱਕ 40 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਕਈ ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।

ਇਹ ਸੁਨਿਸ਼ਚਿਤ ਕਰਨ ਲਈ ਕਿ ਖੇਤਰ ਵਿੱਚ ਦੁਬਾਰਾ ਹਿੰਸਾ ਭੜਕ ਨਾ ਜਾਵੇ, ਸੋਮਵਾਰ ਨੂੰ ਵੀ ਪਾਰਕ ਸਰਕਸ ਅਤੇ ਆਲੇ ਦੁਆਲੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਰਹੇ। ਅਧਿਕਾਰੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਸ਼ਾਂਤੀ ਬਣਾਈ ਰੱਖਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਨੇ ਦੱਸਿਆ ਕਿ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment