ਚੰਡੀਗੜ੍ਹ : ਪੰਜਾਬ ਵਿੱਚ ਭਲਕੇ 26 ਮਈ ਨੂੰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜਨਤਕ ਛੁੱਟੀ ਰਹੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਸਥਿਤ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਵੀ ਛੁੱਟੀ ਰਹੇਗੀ। ਵੱਧ ਤੋਂ ਵੱਧ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ, ਇਸ ਲਈ ਇਹ ਫ਼ੈਸਲਾ ਲਿਆ ਗਿਆ ਹੈ।

ਦੂਜੇ ਪਾਸੇ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ 26 ਮਈ ਨੂੰ ਵਿਸ਼ੇਸ਼ ਛੁੱਟੀ (Special Casual Leave) ਦੀ ਘੋਸ਼ਣਾ ਕੀਤੀ ਹੈ ਜੋ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਵਿੱਚ ਰਜਿਸਟਰਡ ਵੋਟਰ ਹਨ। ਇਸ ਨਾਲ ਕਰਮਚਾਰੀਆਂ ਨੂੰ ਸਥਾਨਕ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੂਲਤ ਮਿਲੇਗੀ।
ਦੱਸ ਦਈਏ ਕਿ ਇਹ ਚੋਣਾਂ ਸੂਬੇ ਦੀ ਸਿਆਸਤ ਲਈ ਕਾਫੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰ ਖੜੇ ਕੀਤੇ ਹਨ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਜਿਹੀ ਗਤੀਵਿਧੀ ਜੋ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਦੀ ਹੋਵੇ, ‘ਤੇ ਮੁਕੰਮਲ ਪਾਬੰਦੀ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

