ਐਕਸਪ੍ਰੈਸਵੇਅ ‘ਤੇ ਪਲਟੀ ਡਬਲ ਡੈਕਰ ਏਸੀ ਬੱਸ, ਸਬ-ਇੰਸਪੈਕਟਰ ਸਣੇ 6 ਦੀ ਮੌਤ; ਦਰਜਨਾਂ ਗੰਭੀਰ ਜ਼ਖਮੀ

Global Team
3 Min Read

ਉੱਤਰ ਪ੍ਰਦੇਸ਼: ਯੂਪੀ ਦੇ ਉਨਾਓ ਜ਼ਿਲ੍ਹੇ ਵਿੱਚ ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਔਰਾਸ ਥਾਣਾ ਖੇਤਰ ਦੇ ਕਿਲੋਮੀਟਰ 262 ‘ਤੇ ਦਿੱਲੀ ਤੋਂ ਗੋਰਖਪੁਰ ਜਾ ਰਹੀ ਇੱਕ ਡਬਲ ਡੈਕਰ ਬੱਸ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ।

ਇਸ ਵੱਡੇ ਹਾਦਸੇ ਵਿੱਚ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 24 ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹਨਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਐਕਸਪ੍ਰੈਸ-ਵੇਅ ਦੇ ਨਾਲ ਲੱਗਦੀ ਢਲਾਣ ਵਾਲੀ ਜਗ੍ਹਾ ‘ਤੇ ਜ਼ਖਮੀ ਤੜਫਦੇ ਰਹੇ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਵਾਇਆ ਗਿਆ। 6-7 ਐਂਬੂਲੈਂਸਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਨੇੜੇ ਦੇ ਕਮਿਊਨਿਟੀ ਹੈਲਥ ਸੈਂਟਰ ਲਿਆਂਦਾ ਗਿਆ।

ਔਰਾਸ ਦੇ ਐੱਸ.ਓ. (SO) ਸੰਜੀਵ ਕੁਸ਼ਵਾਹਾ ਨੇ ਦੱਸਿਆ ਕਿ “ਦਿੱਲੀ ਤੋਂ ਬਿਹਾਰ ਜਾ ਰਹੀ ਇੱਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਐਕਸਪ੍ਰੈਸਵੇਅ ‘ਤੇ ਪਲਟ ਗਈ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 10 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿੱਚ ਇੱਕ ਸਬ-ਇੰਸਪੈਕਟਰ ਅਤੇ ਇੱਕ ਕੈਦੀ ਵੀ ਸ਼ਾਮਲ ਸਨ। ਮ੍ਰਿਤਕ ਸਬ-ਇੰਸਪੈਕਟਰ ਰਾਮਚੰਦਰ, ਕੈਦੀ ਛੱਤਰਪਾਲ ਦੇ ਨਾਲ ਬਿਹਾਰ ਦੇ ਸੀਵਾਨ ਤੋਂ ਦਿੱਲੀ ਗਏ ਸਨ ਅਤੇ ਉੱਥੋਂ ਹੀ ਵਾਪਸ ਪਰਤ ਰਹੇ ਸਨ। ਗੰਭੀਰ ਰੂਪ ਵਿੱਚ ਜ਼ਖਮੀਆਂ ਨੂੰ ਲਖਨਊ ਟਰਾਮਾ ਸੈਂਟਰ ਰੈਫ਼ਰ ਕਰ ਦਿੱਤਾ ਗਿਆ। ਇਹ ਦੁਰਘਟਨਾ ਆਗਰਾ-ਲਖਨਊ ਐਕਸਪ੍ਰੈਸਵੇਅ ਦੇ ਕਿਲੋਮੀਟਰ ਨੰਬਰ 262 ‘ਤੇ ਔਰਾਸ ਥਾਣਾ ਖੇਤਰ ਵਿੱਚ ਹੋਈ।”

ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਬੱਸ ਚਾਲਕ ਨੂੰ ਨੀਂਦ ਦੀ ਝਪਕੀ ਆ ਗਈ । ਇਸ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਡਿਵਾਈਡਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਪਲਟ ਗਈ। ਬੱਸ ਦੇ ਸ਼ੀਸ਼ੇ ਟੁੱਟ ਗਏ ਅਤੇ ਕਈ ਮੁਸਾਫਰ ਬੱਸ ਵਿੱਚੋਂ ਬਾਹਰ ਜਾ ਡਿੱਗੇ, ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ।

ਹਾਦਸੇ ਵਿੱਚ ਇੰਸਪੈਕਟਰ ਅਤੇ ਕੈਦੀ ਸਮੇਤ ਛੇ ਯਾਤਰੀਆਂ ਦੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਬਿਹਾਰ ਦੇ ਸੀਵਾਨ ਪੁਲਿਸ ਲਾਈਨ ਵਿੱਚ ਤਾਇਨਾਤ ਸਬ-ਇੰਸਪੈਕਟਰ ਰਾਮਚੰਦਰ ਰਾਮ (59) ਅਤੇ ਗੁਰੂਗ੍ਰਾਮ ਦੇ ਰਹਿਣ ਵਾਲੇ ਕੈਦੀ ਛੱਤਰਪਾਲ ਸਿੰਘ ਤੋਮਰ (59) ਵਜੋਂ ਹੋਈ ਹੈ। 4 ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ, ਸੀਵਾਨ ਪੁਲਿਸ ਦੀ ਟੀਮ 24 ਮਈ ਨੂੰ ਕੈਦੀ ਨੂੰ ਗੁਰੂਗ੍ਰਾਮ ਅਦਾਲਤ ਵਿੱਚ ਪੇਸ਼ੀ ਲਈ ਲੈ ਕੇ ਗਈ ਸੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment