ਅੰਮ੍ਰਿਤਸਰ : ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾਲੂਆਂ ਲਈ ਛਾਂ ਵਾਸਤੇ ਲਗਾਏ ਤੰਬੂ ਨੂੰ ਅਚਾਨਕ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਵਧਦੇ ਤਾਪਮਾਨ ਕਾਰਨ ਸ਼ਰਧਾਲੂਆਂ ਦੇ ਠਹਿਰਨ ਲਈ ਇਹ ਤੰਬੂ ਲਗਾਇਆ ਗਿਆ ਸੀ। ਵਲੰਟੀਅਰਾਂ ਦੀ ਤੁਰੰਤ ਕਾਰਵਾਈ ਸਦਕਾ ਅੱਗ ‘ਤੇ ਜਲਦੀ ਕਾਬੂ ਪਾ ਲਿਆ ਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ, ਐਤਵਾਰ ਨੂੰ ਇਸੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਸ਼ਟਰਿੰਗ ਢਹਿ ਗਈ ਸੀ, ਜਿਸ ਵਿੱਚ 2 ਔਰਤਾਂ ਦੀ ਮੌਤ ਹੋ ਗਈ ਸੀ ਅਤੇ ਕਈ ਜਖਮੀ ਹੋਏ ਸਨ।
ਇਹ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ।ਹਾਸਿਲ ਜਾਣਕਾਰੀ ਅਨੁਸਾਰ ਜਿਆਦਾ ਗਰਮੀ ਕਾਰਨ ਗੁਰਦੁਆਰਾ ਸਾਹਿਬ ਦੇ ਚਾਟੀਵਿੰਡ ਚੌਂਕ ਵਾਲੀ ਸਾਈਡ ਸ਼ਮਿਆਨੇ ਨੂੰ ਅੱਗ ਲੱਗ ਗਈ। ਜਿਸ ’ਤੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਵਲੋਂ ਤੁਰੰਤ ਅੱਗ ਤੇ ਕਾਬੂ ਪਾਇਆ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

