ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਵਿੱਚ ਲਗਾਤਾਰ ਵਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਵੱਧ ਤੋਂ ਵੱਧ ਸਾਵਧਾਨੀ ਵਰਤਣ। ਉਨ੍ਹਾਂ ਕਿਹਾ ਕਿ ਅਜਿਹੇ ਖ਼ਰਾਬ ਮੌਸਮ ਵਿੱਚ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦੇਣਾ (ਹਾਈਡ੍ਰੇਟਿਡ ਰਹਿਣਾ) ਸਭ ਤੋਂ ਜ਼ਰੂਰੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਪੋਸਟ ਕੀਤਾ, “ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਇਸ ਦੇ ਨਾਲ ਹੀ, ਰੋਜ਼ਾਨਾ ਜਿੰਦਗੀ ਵਿੱਚ ਗਰਮੀ ਕਾਰਨ ਹੋਣ ਵਾਲੀਆਂ ਕਈ ਮੁਸ਼ਕਲਾਂ ਵੀ ਵਧ ਰਹੀਆਂ ਹਨ। ਮੈਂ ਸਾਰੇ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਤਾਕੀਦ ਕਰਦਾ ਹਾਂ। ਕਿਰਪਾ ਕਰਕੇ ਆਪਣੇ ਆਪ ਨੂੰ ਹਾਈਡ੍ਰੇਟ ਰੱਖੋ ਅਤੇ ਘਰੋਂ ਨਿਕਲਦੇ ਸਮੇਂ ਆਪਣੇ ਨਾਲ ਪਾਣੀ ਲੈ ਕੇ ਜਾਓ।”
ਉਨ੍ਹਾਂ ਕਿਹਾ ਕਿ “ਅਜਿਹੇ ਮੌਸਮ ਵਿੱਚ ਤੁਹਾਡੀ ਸੰਵੇਦਨਸ਼ੀਲਤਾ ਵੀ ਇੱਕ ਵੱਡਾ ਸਹਾਰਾ ਬਣ ਜਾਂਦੀ ਹੈ।” ਜੇ ਸੰਭਵ ਹੋਵੇ ਤਾਂ ਕਿਰਪਾ ਕਰਕੇ ਪਿਆਸੇ ਵਿਅਕਤੀ ਨੂੰ ਇੱਕ ਗਿਲਾਸ ਪਾਣੀ ਜਰੂਰ ਦਿਓ। ਮੈਂ ਉਨ੍ਹਾਂ ਲੋਕਾਂ ਦੀ ਵੀ ਪ੍ਰਸ਼ੰਸਾ ਵੀ ਪ੍ਰਸ਼ੰਸਾ ਕਰਾਂਗਾ ਜੋ ਆਪਣੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਘੜਿਆਂ ਵਿੱਚ ਪਾਣੀ ਰੱਖਦੇ ਹਨ ਤਾਂ ਜੋ ਕੋਈ ਵੀ ਉਨ੍ਹਾਂ ਤੋਂ ਪੀ ਸਕੇ।
ਇੱਕ ਹੋਰ ਪੋਸਟ ਵਿੱਚ ਉਨ੍ਹਾਂ ਲਿਖਿਆ, “ਜਦੋਂ ਵੀ ਸੰਭਵ ਹੋਵੇ, ਆਪਣੇ ਮਾਪਿਆਂ, ਦਾਦਾ-ਦਾਦੀ ਅਤੇ ਹੋਰ ਅਜ਼ੀਜ਼ਾਂ ਨੂੰ ਉਨ੍ਹਾਂ ਦਾ ਹਾਲ-ਚਾਲ ਜਰੂਰ ਪੁੱਛੋ। ਉਨ੍ਹਾਂ ਨੂੰ ਬਹੁਤ ਸਾਰਾ ਪਾਣੀ ਪੀਣ, ਦੁਪਹਿਰ ਦੀ ਤੇਜ਼ ਧੁੱਪ ਵਿੱਚ ਬਾਹਰ ਜਾਣ ਤੋਂ ਬਚਣ ਅਤੇ ਜਿੰਨਾ ਹੋ ਸਕੇ ਆਰਾਮ ਕਰਨ ਦੀ ਸਲਾਹ ਦਿਓ।”
ਲੱਛਣਾਂ ‘ਤੇ ਰੱਖੋ ਨਜ਼ਰ: ਪੀਐਮ ਮੋਦੀ ਨੇ ਕਿਹਾ ਕਿ ਗਰਮੀ ਕਾਰਨ ਚੱਕਰ ਆਉਣ, ਜੀਅ ਕੱਚਾ ਹੋਣ ਜਾਂ ਬਹੁਤ ਜ਼ਿਆਦਾ ਥਕਾਵਟ ਵਰਗੇ ਲੱਛਣਾਂ ‘ਤੇ ਨਜ਼ਰ ਰੱਖੋ। ਜੇਕਰ ਤੁਹਾਡੇ ਆਲੇ-ਦੁਆਲੇ ਕੋਈ ਬਿਮਾਰ ਜਾਂ ਕਮਜ਼ੋਰ ਮਹਿਸੂਸ ਕਰਦਾ ਹੈ ਜਾਂ ਉਸ ਦੇ ਸਿਰ ਵਿੱਚ ਦਰਦ ਹੁੰਦਾ ਹੈ, ਤਾਂ ਉਸ ਨੂੰ ਤੁਰੰਤ ਕਿਸੇ ਠੰਡੀ ਅਤੇ ਛਾਂਦਾਰ ਜਗ੍ਹਾ ‘ਤੇ ਲੈ ਕੇ ਜਾਓ। ਉਨ੍ਹਾਂ ਨਾਗਰਿਕਾਂ ਨੂੰ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਪਾਣੀ, ਓ.ਆਰ.ਐੱਸ. (ORS) ਆਦਿ ਦੇਣਾ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ।

