ਸੁਪਰੀਮ ਕੋਰਟ ਨੂੰ ਮਿਲਣਗੇ 5 ਨਵੇਂ ਜੱਜ; ਸੁਪਰੀਮ ਕੋਰਟ ਕੋਲਿਜੀਅਮ ਨੇ ਕੇਂਦਰ ਸਰਕਾਰ ਨੂੰ ਭੇਜੀ ਇਨ੍ਹਾਂ ਨਾਵਾਂ ਦੀ ਸਿਫ਼ਾਰਸ਼

Global Team
2 Min Read

ਨਵੀ ਦਿੱਲੀ : ਦੇਸ਼ ਦੀ ਸਰਵਉੱਚ ਅਦਾਲਤ ਵਿੱਚ ਜੱਜਾਂ ਦੀਆਂ ਖ਼ਾਲੀ ਅਸਾਮੀਆਂ ਨੂੰ ਭਰਨ ਦੀ ਦਿਸ਼ਾ ਵਿੱਚ ਸੁਪਰੀਮ ਕੋਰਟ ਕੋਲਿਜੀਅਮ ਨੇ ਇੱਕ ਵੱਡਾ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਸੁਪਰੀਮ ਕੋਰਟ ਕੋਲਿਜੀਅਮ ਨੇ ਸੁਪਰੀਮ ਕੋਰਟ ਵਿੱਚ ਜੱਜ ਨਿਯੁਕਤ ਕਰਨ ਲਈ ਪੰਜ ਨਾਵਾਂ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਭੇਜੀ ਹੈ। ਇਹਨਾਂ ਵਿੱਚ ਚਾਰ ਹਾਈ ਕੋਰਟਾਂ ਦੇ ਚੀਫ਼ ਜਸਟਿਸ ਅਤੇ ਇੱਕ ਸੀਨੀਅਰ ਮਹਿਲਾ ਵਕੀਲ ਸ਼ਾਮਲ ਹਨ।

ਕੋਲਿਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ, ਬੰਬਈ ਹਾਈ ਕੋਰਟ ਦੇ ਚੀਫ਼ ਜਸਟਿਸ ਸ਼੍ਰੀ ਚੰਦਰਸ਼ੇਖਰ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਸੰਜੀਵ ਸਚਦੇਵਾ, ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ ਅਰੁਣ ਪੱਲੀ ਅਤੇ ਸੀਨੀਅਰ ਐਡਵੋਕੇਟ ਵੀ. ਮੋਹਨਾ ਦੇ ਨਾਂ ਭੇਜੇ ਹਨ।ਇਹ ਸਿਫ਼ਾਰਸ਼ 22 ਅਤੇ 27 ਮਈ ਨੂੰ ਹੋਈਆਂ ਕੋਲਿਜੀਅਮ ਦੀਆਂ ਬੈਠਕਾਂ ਦੌਰਾਨ ਕੀਤੀ ਗਈ ਹੈ।

ਸੀਨੀਅਰ ਐਡਵੋਕੇਟ ਵੀ. ਮੋਹਨਾ ਦੀ ਨਿਯੁਕਤੀ ਨਾਲ ਸੁਪਰੀਮ ਕੋਰਟ ਵਿੱਚ ਔਰਤਾਂ ਦੀ ਹਿੱਸੇਦਾਰੀ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਫਿਲਹਾਲ ਸੁਪਰੀਮ ਕੋਰਟ ਵਿੱਚ ਸਿਰਫ਼ ਇੱਕ ਮਹਿਲਾ ਜੱਜ ਜਸਟਿਸ ਬੀ.ਵੀ. ਨਾਗਰਤਨਾ ਹਨ। ਅਗਸਤ 2021 ਤੋਂ ਬਾਅਦ ਸੁਪਰੀਮ ਕੋਰਟ ਵਿੱਚ ਕਿਸੇ ਵੀ ਔਰਤ ਦੀ ਨਿਯੁਕਤੀ ਨਹੀਂ ਹੋਈ ਹੈ।

ਦੱਸ ਦਈਏ ਕਿ ਫਿਲਹਾਲ ਸੁਪਰੀਮ ਕੋਰਟ ਵਿੱਚ 32 ਜੱਜ ਹਨ। ਜੂਨ ਵਿੱਚ ਜਸਟਿਸ ਜੇ.ਕੇ. ਮਾਹੇਸ਼ਵਰੀ ਅਤੇ ਜਸਟਿਸ ਪੰਕਜ ਮਿੱਤਲ ਦੇ ਸੇਵਾਮੁਕਤ ਹੋਣ ਤੋਂ ਬਾਅਦ ਦੋ ਹੋਰ ਅਹੁਦੇ ਖ਼ਾਲੀ ਹੋ ਜਾਣਗੇ। ਕੇਂਦਰੀ ਕੈਬਨਿਟ ਨੇ 5 ਮਈ ਨੂੰ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ 33 ਤੋਂ ਵਧਾ ਕੇ 37 ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਸੀ। ਸਰਕਾਰ ਸੰਸਦ ਦੇ ਅਗਲੇ ਸੈਸ਼ਨ ਵਿੱਚ ਇਸ ਨਾਲ ਜੁੜਿਆ ਬਿੱਲ ਪੇਸ਼ ਕਰੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment