ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! ਭਾਰੀ ਮੀਂਹ ਅਤੇ ਹੋਵੇਗੀ ਗੜ੍ਹੇਮਾਰੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Global Team
3 Min Read

ਚੰਡੀਗੜ੍ਹ : ਭਿਆਨਕ ਗਰਮੀ ਅਤੇ ਲੂ ਤੋਂ ਪਰੇਸ਼ਾਨ ਉੱਤਰੀ ਭਾਰਤ ਨੂੰ ਅੱਜ ਤੋਂ ਰਾਹਤ ਮਿਲਣ ਵਾਲੀ ਹੈ। ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਤੋਂ ਲੈ ਕੇ ਰਾਜਸਥਾਨ ਤੱਕ ਅੱਜ 28 ਮਈ ਤੋਂ ਹਨ੍ਹੇਰੀ, ਮੀਂਹ ਅਤੇ ਕਈ ਥਾਵਾਂ ‘ਤੇ ਗੜ੍ਹੇਮਾਰੀ ਦਾ ਵੀ ਅਲਰਟ ਹੈ।

ਮੌਸਮ ਵਿਭਾਗ ਨੇ 28 ਮਈ ਤੋਂ 31 ਮਈ ਤੱਕ ਮੀਂਹ ਦੇ ਨਾਲ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਦੀ ਸੰਭਾਵਨਾ ਵੀ ਜਤਾਈ ਹੈ। ਹਿਮਾਲਿਆ ਖੇਤਰ ਵਿੱਚ ਵੈਸਟਰਨ ਡਿਸਟਰਬੈਂਸ ਦੇ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਵੀ ਮੀਂਹ ਦਾ ਅਲਰਟ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲੇਗਾ। 3 ਦਿਨ ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਮੀਂਹ ਪਵੇਗਾ। ਤੇਜ਼ ਹਵਾਵਾਂ ਦੇ ਨਾਲ ਗੜ੍ਹੇਮਾਰੀ ਹੋਣ ਦੀ ਵੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ 28 ਅਤੇ 29 ਤਰੀਕ ਨੂੰ ਕਿਤੇ-ਕਿਤੇ 60-70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਨ੍ਹੇਰੀ ਚੱਲੇਗੀ ਅਤੇ ਹਵਾ ਦੇ ਬੁੱਲਿਆਂ ਨਾਲ ਇਸ ਦੀ ਸਪੀਡ 80 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀ ਹੈ। ਅੱਜ ਕੁਝ ਥਾਵਾਂ ‘ਤੇ ਗੜ੍ਹੇਮਾਰੀ ਹੋ ਸਕਦੀ ਹੈ। 29 ਅਤੇ 30 ਤਰੀਕ ਨੂੰ ਕਿਤੇ-ਕਿਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 30 ਤਰੀਕ ਨੂੰ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਹੈ।

ਓਧਰ, ਦਿੱਲੀ ਵਿੱਚ 28 ਅਤੇ 29 ਮਈ ਨੂੰ ਹਲਕੇ ਤੋਂ ਦਰਮਿਆਨੇ ਮੀਂਹ, ਤੇਜ਼ ਹਵਾਵਾਂ ਦੇ ਨਾਲ ਬਿਜਲੀ ਲਿਸ਼ਕਣ ਦੀ ਚੇਤਾਵਨੀ ਹੈ। 29 ਮਈ ਨੂੰ ਬੱਦਲ ਗਰਜਣ, ਬਿਜਲੀ ਕੜਕਣ ਦੇ ਨਾਲ 60 ਕਿਲੋਮੀਟਰ ਦੀ ਰਫ਼ਤਾਰ ਨਾਲ ਹਨ੍ਹੇਰੀ ਆਉਣ ਦੀ ਚੇਤਾਵਨੀ ਹੈ। ਦੁਪਹਿਰ ਅਤੇ ਰਾਤ ਦੇ ਸਮੇਂ ਵੀ ਦੋ-ਤਿੰਨ ਵਾਰ ਮੀਂਹ ਪੈ ਸਕਦਾ ਹੈ। ਇਸ ਦੇ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦਿੱਲੀ ਨਾਲ ਲੱਗਦੇ ਨੋਇਡਾ, ਗਾਜ਼ੀਆਬਾਦ ਅਤੇ ਐੱਨ.ਸੀ.ਆਰ. ਦੇ ਹੋਰ ਇਲਾਕਿਆਂ ਵਿੱਚ ਵੀ ਹਨ੍ਹੇਰੀ ਅਤੇ ਮੀਂਹ ਦਾ ਮੌਸਮ ਬਣਿਆ ਹੋਇਆ ਹੈ।

ਰਾਜਸਥਾਨ ਵਿੱਚ 28, 29 ਅਤੇ 30 ਮਈ ਨੂੰ ਮੀਂਹ, ਬਿਜਲੀ ਲਿਸ਼ਕਣ ਦੇ ਨਾਲ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਨ੍ਹੇਰੀ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਧੂੜ ਭਰੀ ਹਨ੍ਹੇਰੀ ਵੱਡੇ ਝੱਖੜ/ਤੂਫ਼ਾਨ ਦਾ ਰੂਪ ਲੈ ਸਕਦੀ ਹੈ। ਮੱਧ ਪ੍ਰਦੇਸ਼ ਵਿੱਚ 28 ਤੋਂ 30 ਮਈ ਦੌਰਾਨ ਗਰਜ-ਚਮਕ ਦੇ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਹਰਿਆਣਾ ਦੇ 4 ਪ੍ਰਮੁੱਖ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਬੁੱਧਵਾਰ ਨੂੰ 45 ਡਿਗਰੀ ਸੈਲਸੀਅਸ ਜਾਂ ਉਸ ਤੋਂ ਉੱਪਰ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਭਲਕੇ ਲਈ 4 ਜ਼ਿਲ੍ਹਿਆਂ ਵਿੱਚ ਹਨ੍ਹੇਰੀ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਉੱਥੇ ਹੀ, ਅੱਜ ਗੁਰੂਗ੍ਰਾਮ, ਫਰੀਦਾਬਾਦ ਸਮੇਤ 10 ਜ਼ਿਲ੍ਹਿਆਂ ਵਿੱਚ ਹੀਟਵੇਵ (ਲੂ) ਅਤੇ ਹਨ੍ਹੇਰੀ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment