1 ਜੂਨ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Global Team
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1 ਜੂਨ ਨੂੰ ਮੁੜ ਤੋਂ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 1 ਜੂਨ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਹੋਵੇਗੀ।

ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਹਾਲੇ ਕੋਈ ਜਾਰੀ ਨਹੀਂ ਕੀਤਾ ਗਿਆ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ।ਮੀਟਿੰਗ ਵਿੱਚ ਹਾਜ਼ਰ ਹੋਣ ਲਈ ਸਮੂਹ ਕੈਬਨਿਟ ਮੰਤਰੀਆਂ ਅਤੇ ਸਬੰਧਤ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Share This Article
Leave a Comment