PM ਮੋਦੀ ਨੇ ‘ਮਨ ਕੀ ਬਾਤ’ ਵਿੱਚ ਖਿਡਾਰੀਆਂ ਦੀ ਕੀਤੀ ਸ਼ਲਾਘਾ, ਗਰਮੀ ਤੋਂ ਬਚਣ ਦੀ ਦਿੱਤੀ ਸਲਾਹ

Global Team
3 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ “ਮਨ ਕੀ ਬਾਤ” ਦੇ 134ਵੇਂ ਐਪੀਸੋਡ ਵਿੱਚ ਦੇਸ਼ ਨੂੰ ਸੰਬੋਧਨ ਕੀਤਾ। ਸੰਬੋਧਨ ਦੌਰਾਨ, ਉਨ੍ਹਾਂ ਨੇ ਦੇਸ਼ ਦੇ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਯਾਦ ਕੀਤਾ, ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਹੈ।

ਖੇਡਾਂ ਵਿੱਚ ਨਵੇਂ ਰਾਸ਼ਟਰੀ ਰਿਕਾਰਡ ਖੇਡਾਂ ਦਾ ਜ਼ਿਕਰ ਕਰਦਿਆਂ ਪੀਐਮ ਮੋਦੀ ਨੇ ਝਾਰਖੰਡ ਦੇ ਰਾਂਚੀ ਵਿੱਚ ਹੋਈ ਚੈਂਪੀਅਨਸ਼ਿਪ ਦੌਰਾਨ ਨਵੇਂ ਰਾਸ਼ਟਰੀ ਰਿਕਾਰਡ ਬਣਾਉਣ ਲਈ ਐਥਲੀਟ ਗੁਰਿੰਦਰ ਵੀਰ ਸਿੰਘ, ਵਿਸ਼ਾਲ ਟੀਕੇ, ਤੇਜਸਵਿਨ ਸ਼ੰਕਰ, ਦੇਵ ਮੀਨਾ ਅਤੇ ਕੁਲਦੀਪ ਕੁਮਾਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਪੁਰਸ਼ਾਂ ਦੀ 100 ਮੀਟਰ ਦੌੜ ਦਾ ਜ਼ਿਕਰ ਕੀਤਾ, ਜਿੱਥੇ ਐਥਲੀਟ ਗੁਰਿੰਦਰ ਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਵੱਲੋਂ ਦੋ ਦਿਨਾਂ ਦੇ ਅੰਦਰ ਤਿੰਨ ਵਾਰ ਰਾਸ਼ਟਰੀ ਰਿਕਾਰਡ ਤੋੜਿਆ ਗਿਆ। ਉਨ੍ਹਾਂ ਇਸ ਨੂੰ ਭਾਰਤੀ ਐਥਲੈਟਿਕਸ ਲਈ ਮਾਣ ਵਾਲੀ ਗੱਲ ਦੱਸਿਆ ਹੈ।

ਗਰਮੀ ਤੋਂ ਬਚਾਅ ਅਤੇ ਦੇਸੀ ਡਰਿੰਕਸ ਦੇਸ਼ ਭਰ ਵਿੱਚ ਚੱਲ ਰਹੀ ਲੂ  ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਹਾਈਡ੍ਰੇਟਿਡ ਰਹਿਣ (ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦੇਣ) ਅਤੇ ਪ੍ਰਸ਼ਾਸਨ ਵੱਲੋਂ ਜਾਰੀ ਗਾਈਡਲਾਈਨਜ਼ ਦਾ ਪਾਲਣ ਕਰਨ ਦੀ ਸਲਾਹ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਨੇ ਬਿਹਾਰ, ਝਾਰਖੰਡ ਅਤੇ ਪੂਰਬੀ ਉੱਤਰ ਪ੍ਰਦੇਸ਼ ਤੋਂ ਸੱਤੂ ਸ਼ਰਬਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਸਰੀਰ ਨੂੰ ਠੰਡਾ ਕਰਦਾ ਹੈ ਬਲਕਿ ਊਰਜਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕੋਂਕਣ ਅਤੇ ਗੋਆ ਤੋਂ ਕੋਕਮ ਸ਼ਰਬਤ, ਦੱਖਣੀ ਭਾਰਤ ਤੋਂ ਪਨਾਕਮ ਅਤੇ ਸੰਬਰਮ ਅਤੇ ਓਡੀਸ਼ਾ ਤੋਂ ਬੇਲ ਪਾਨਾ ਦਾ ਵੀ ਜ਼ਿਕਰ ਕੀਤਾ।
 ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਗਰਮੀਆਂ ਦੇ ਮੌਸਮ ਦੌਰਾਨ ਕਾਫ਼ੀ ਪਾਣੀ ਪੀਣ, ਸਾਵਧਾਨੀ ਵਰਤਣ ਅਤੇ ਰਵਾਇਤੀ ਭਾਰਤੀ ਪੀਣ ਵਾਲੇ ਪਦਾਰਥਾਂ ਦਾ ਆਨੰਦ ਲੈਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਬਦਲਦੇ ਮੌਸਮ ਦੌਰਾਨ ਸਿਹਤ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ।

Share This Article
Leave a Comment