ਨਵੀ ਦਿੱਲੀ : ਜੂਨ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਲੱਗਾ ਹੈ। ਅੱਜ ਇੱਕ ਵਾਰ ਫਿਰ ਤੋਂ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਐੱਫ.ਟੀ.ਐੱਲ.ਸਿਲੰਡਰ ਦੇ ਰੇਟ ਵਿੱਚ ਵੀ ਵਾਧਾ ਕੀਤਾ ਗਿਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਦਾ ਅਸਰ ਖਾਣ-ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ‘ਤੇ ਵੀ ਦੇਖਣ ਨੂੰ ਮਿਲ ਸਕਦਾ ਹੈ।
ਇਨ੍ਹਾਂ ਸਿਲੰਡਰਾਂ ਦੀਆਂ ਵਧੀਆਂ ਹੋਈਆਂ ਕੀਮਤਾਂ ਅੱਧੀ ਰਾਤ ਤੋਂ ਹੀ ਲਾਗੂ ਹੋ ਗਈਆਂ ਹਨ। ਹਾਲਾਂਕਿ, ਘਰੇਲੂ ਸਿਲੰਡਰਾਂ ਦੀ ਕੀਮਤ ਵਿੱਚ ਇਸ ਵਾਰ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ, 19 ਕਿੱਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 42 ਰੁਪਏ ਤੱਕ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ 5 ਕਿੱਲੋ ਵਾਲੇ ਗੈਸ ਸਿਲੰਡਰ ਦੇ ਰੇਟ ਵੀ 11 ਰੁਪਏ ਵਧ ਗਏ ਹਨ।
ਦਿੱਲੀ ਵਿੱਚ 19 ਕਿੱਲੋ ਦੇ ਕਮਰਸ਼ੀਅਲ ਸਿਲੰਡਰਾਂ ਦੀ ਕੀਮਤ ਵਿੱਚ 42 ਰੁਪਏ ਦਾ ਵਾਧਾ ਹੋਇਆ ਹੈ, ਜਿਸ ਨਾਲ ਇਸਦੀ ਨਵੀਂ ਕੀਮਤ ਹੁਣ 3113.50 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਕੋਲਕਾਤਾ ਵਿੱਚ ਵੀ ਕਮਰਸ਼ੀਅਲ ਸਿਲੰਡਰ ਦੀ ਨਵੀਂ ਕੀਮਤ 3255.50 ਰੁਪਏ ਹੋ ਗਈ ਹੈ। ਉੱਥੇ ਹੀ 5 ਕਿੱਲੋ ਦੇ ਐੱਫ.ਟੀ.ਐੱਲ. (ਫ੍ਰੀ ਟਰੇਡ ਐਲ.ਪੀ.ਜੀ.) ਸਿਲੰਡਰਾਂ ਦੀ ਕੀਮਤ ਵਿੱਚ 11 ਰੁਪਏ ਦਾ ਵਾਧਾ ਹੋਇਆ ਹੈ। ਦਿੱਲੀ ਵਿੱਚ ਇਹਨਾਂ ਦੀ ਕੀਮਤ 821.50 ਰੁਪਏ ਹੋ ਗਈ ਹੈ। ਨਵੀਆਂ ਕੀਮਤਾਂ 1 ਜੂਨ ਤੋਂ ਲਾਗੂ ਹੋ ਗਈਆਂ ਹਨ।
ਦੱਸ ਦਈਏ ਕਿ ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦਾ ਅਸਰ ਆਮ ਲੋਕਾਂ ‘ਤੇ ਵੀ ਦੇਖਣ ਨੂੰ ਮਿਲੇਗਾ। ਇੱਕ ਤੋਂ ਬਾਅਦ ਇੱਕ ਆਮ ਜਨਤਾ ‘ਤੇ ਮਹਿੰਗਾਈ ਦੀ ਮਾਰ ਲਗਾਤਾਰ ਪੈ ਰਹੀ ਹੈ। ਇਸ ਤੋਂ ਪਹਿਲਾਂ ਡੀਜ਼ਲ-ਪੈਟਰੋਲ ਤੋਂ ਲੈ ਕੇ ਸੀ.ਐੱਨ.ਜੀ. ਦੇ ਦਾਮਾਂ ਵਿੱਚ ਵੀ ਕਈ ਵਾਰ ਬਦਲਾਅ ਦੇਖਣ ਨੂੰ ਮਿਲਿਆ ਹੈ।
ਕਮਰਸ਼ੀਅਲ ਤੋਂ ਇਲਾਵਾ ਐੱਫ.ਟੀ.ਐੱਲ. ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਸਿੱਧੇ ਤੌਰ ‘ਤੇ ਆਮ ਲੋਕਾਂ ‘ਤੇ ਪਵੇਗਾ। ਇਸ ਦਾ ਅਸਰ ਰੋਜ਼ਾਨਾ ਦੀਆਂ ਸਾਰੀਆਂ ਚੀਜ਼ਾਂ ‘ਤੇ ਦੇਖਣ ਨੂੰ ਮਿਲੇਗਾ। ਦੱਸ ਦੇਈਏ ਕਿ ਮਿਡਲ-ਈਸਟ ਵਿੱਚ ਜਾਰੀ ਸੰਘਰਸ਼ ਦਰਮਿਆਨ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

