ਨਿੱਜੀ ਹਸਪਤਾਲ ਦੇ ICU ‘ਚ ਲੱਗੀ ਭਿਆਨਕ ਅੱਗ: ਕਈ ਮਰੀਜ਼ਾਂ ਦੀ ਮੌਤ!

Global Team
3 Min Read

ਪਟਨਾ : ਦਿੱਲੀ ਦੇ ਮਾਲਵੀਆ ਨਗਰ ਹੋਟਲ ਅਗਨਕਾਂਡ ਤੋਂ ਬਾਅਦ ਹੁਣ ਬਿਹਾਰ ਦੇ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਨਾਲ ਕਈ ਲੋਕਾਂ ਦੀ ਮੌਤ ਦੀ ਖਬਰ ਹੈ। ਇਹ ਅੱਗ ਮੁਜ਼ੱਫਰਪੁਰ ਦੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ (ICU) ਵਾਰਡ ਵਿੱਚ ਲੱਗੀ। ਇਸ ਦਰਦਨਾਕ ਹਾਦਸੇ ਵਿੱਚ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਮਰੀਜ਼ ਜ਼ਖ਼ਮੀ ਵੀ ਹੋਏ ਹਨ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਹ ਘਟਨਾ ਮੁਜ਼ੱਫਰਪੁਰ ਜ਼ਿਲ੍ਹੇ ਦੇ ਬ੍ਰਹਮਪੁਰਾ ਥਾਣਾ ਖੇਤਰ ਵਿੱਚ ਸਥਿਤ ਪ੍ਰਸਾਦ ਹਸਪਤਾਲ ਦੇ ICU ਦੀ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਵਿੱਚ ਵੀਰਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਜਿਸ ਸਮੇਂ ਅੱਗ ਲੱਗੀ, ਉਸ ਵੇਲੇ ਆਈਸੀਯੂ ਵਿੱਚ 20 ਮਰੀਜ਼ ਦਾਖ਼ਲ ਸਨ। ਅੱਗ ਇੰਨੀ ਭਿਆਨਕ ਸੀ ਕਿ ਕਿਸੇ ਨੂੰ ਵੀ ਉੱਥੋਂ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ। ਹੁਣ ਤੱਕ 3 ਲੋਕਾਂ ਦੀ ਮੌਤ ਦੀ ਗੱਲ ਸਾਹਮਣੇ ਆਈ ਹੈ, ਪਰ ਕਈ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਉਹਨਾਂ ਦੀ ਮੌਤ ਦਾ ਦਾਅਵਾ ਕਰ ਰਹੇ ਹਨ। ਕਈ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ।

ਹਸਪਤਾਲ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਮੁਜ਼ੱਫਰਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਸਐਸਪੀ ਤੁਰੰਤ ਮੌਕੇ ‘ਤੇ ਪਹੁੰਚੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਲੱਗਣ ਦੀ ਇਹ ਘਟਨਾ ਹਸਪਤਾਲ ਦੀ ਪੰਜਵੀਂ ਮੰਜ਼ਿਲ ‘ਤੇ ਬਣੇ ਆਈਸੀਯੂ ਵਿੱਚ ਵੀਰਵਾਰ ਤੜਕੇ 3:30 ਵਜੇ ਵਾਪਰੀ। ਅੱਗ ਦੀ ਸੂਚਨਾ ਮਿਲਦੇ ਹੀ ਹਸਪਤਾਲ ਦਾ ਸਟਾਫ ਤੁਰੰਤ ਮਰੀਜ਼ਾਂ ਨੂੰ ਬਾਹਰ ਕੱਢਣ ਵਿੱਚ ਜੁਟ ਗਿਆ। ਕਈ ਮਰੀਜ਼ਾਂ ਨੂੰ ਆਈਸੀਯੂ ਵਿੱਚੋਂ ਬਾਹਰ ਕੱਢ ਕੇ ਦੂਜੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਹਫੜਾ ਦਫੜੀ ਦਾ ਮਾਹੌਲ ਹੈ।ਮ੍ਰਿਤਕਾ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਗਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment