ਉੱਤਰ ਪ੍ਰਦੇਸ਼ : ਦੇਸ਼ ‘ਚ ਅੱਗ ਲੱਗਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਬੀਤੇ ਦਿਨੀਂ ਮਾਲਵੀਆ ਨਗਰ ਦੇ ਇੱਕ ਹੋਟਲ ਵਿੱਚ ਲੱਗੀ ਅੱਗ ਵਿੱਚ 21 ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਸ਼ੁੱਕਰਵਾਰ ਸਵੇਰੇ ਨੋਇਡਾ ਦੇ ਸੈਕਟਰ 74 ਵਿੱਚ ਸਥਿਤ IVY County ਸੁਸਾਇਟੀ ਦੇ ਫਲੈਟ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਮੌਕੇ ਕਈ ਫਲੈਟਾਂ ਵਿੱਚ ਅੱਗ ਲੱਗ ਗਈ।
ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ੁੱਕਰਵਾਰ ਸਵੇਰੇ 8 ਵਜੇ ਦੇ ਕਰੀਬ ਲੱਗੀ। ਅੱਗ ਆਈਵੀਵਾਏ (IVY) ਕਾਉਂਟੀ ਸੁਸਾਇਟੀ ਦੀ 28 ਮੰਜ਼ਿਲਾ ਇਮਾਰਤ ਦੀ 12ਵੀਂ ਮੰਜ਼ਿਲ ‘ਤੇ ਸਥਿਤ ਇੱਕ ਫਲੈਟ ਵਿੱਚ ਲੱਗੀ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦਿਆਂ ਹੀ ਦੇਖਦਿਆਂ ਫਲੈਟ ਦੀਆਂ ਖਿੜਕੀਆਂ ਵਿੱਚੋਂ ਉੱਚੀਆਂ ਲਪਟਾਂ ਨਿਕਲਣ ਲੱਗੀਆਂ ਅਤੇ ਅਸਮਾਨ ਵਿੱਚ ਕਾਲੇ ਧੂੰਏਂ ਦਾ ਗੁਬਾਰ ਫੈਲ ਗਿਆ।
ਸੁਸਾਇਟੀ ਵਿੱਚ ਹਫੜਾ ਦਫੜੀ ਮੱਚ ਗਈ ਅਤੇ ਲੋਕ ਪੌੜੀਆਂ ਰਾਹੀਂ ਭੱਜ ਕੇ ਇਮਾਰਤ ਤੋਂ ਬਾਹਰ ਆਉਣ ਲੱਗੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅਤੇ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤਾ। ਅੱਗ 12ਵੀਂ ਮੰਜ਼ਿਲ ‘ਤੇ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਪਾਣੀ ਉੱਪਰ ਤੱਕ ਪਹੁੰਚਾਉਣ ਚ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।
ਇਸ ਤੋਂ ਬਾਅਦ ਹਾਈਡ੍ਰੌਲਿਕ ਕ੍ਰੇਨ ਮੰਗਵਾਈ ਗਈ ਅਤੇ ਇਮਾਰਤ ਦੇ ਫਾਇਰ ਸੇਫਟੀ ਉਪਕਰਨਾਂ ਦੀ ਮਦਦ ਲਈ ਗਈ। ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਤੋਂ ਪਹਿਲਾਂ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਸੀ ਅਤੇ ਸਾਵਧਾਨੀ ਵਜੋਂ ਆਸ-ਪਾਸ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾਇਆ ਗਿਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

