ਜੰਤਰ-ਮੰਤਰ ‘ਤੇ ਰੋਸ-ਪ੍ਰਦਰਸ਼ਨ: ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਪਹੁੰਚੇ ਦਿੱਲੀ; ਹਾਈ ਅਲਰਟ ‘ਤੇ ਪੁਲਿਸ

Global Team
3 Min Read

ਨਵੀ ਦਿੱਲੀ : ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਅਮਰੀਕਾ ਤੋਂ ਦਿੱਲੀ ਪਹੁੰਚ ਚੁੱਕੇ ਹਨ। ਇੱਕ ਦਿਨ ਪਹਿਲਾਂ ਅਮਰੀਕਾ ਤੋਂ ਉਡਾਣ ਭਰਨ ਵਾਲੇ ਦੀਪਕੇ ਅੱਜ ਜਦੋਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (IGI) ਏਅਰਪੋਰਟ ‘ਤੇ ਉਤਰੇ, ਤਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਦਿੱਤੀ। ਅਭਿਜੀਤ ਨੇ ਬਾਹਰ ਆ ਕੇ ਅੰਬੇਡਕਰ ਦੀ ਕਿਤਾਬ ਨੂੰ ਹੱਥ ਵਿੱਚ ਉਠਾਇਆ। ਉਹ ਏਅਰਪੋਰਟ ਤੋਂ ਸਿੱਧੇ ਜੰਤਰ-ਮੰਤਰ ਲਈ ਨਿਕਲ ਗਏ ਹਨ। ਉਨ੍ਹਾਂ ਨੇ ਸਮਰਥਕਾਂ ਨੂੰ ਜੰਤਰ-ਮੰਤਰ ਪਹੁੰਚਣ ਦੀ ਅਪੀਲ ਕੀਤੀ।

ਦੱਸ ਦਈਏ ਕਿ ਜੰਤਰ-ਮੰਤਰ ‘ਤੇ ਸੀ.ਜੇ.ਪੀ. (CJP) ਦਾ ਅੱਜ ਪਹਿਲਾ ਪ੍ਰਦਰਸ਼ਨ ਹੈ। ਇਹ ਪ੍ਰਦਰਸ਼ਨ NEET-UG ਪੇਪਰ ਲੀਕ ਅਤੇ CBSE, CUET, SSC-GD ਵਰਗੀਆਂ ਪ੍ਰੀਖਿਆਵਾਂ ਵਿੱਚ ਹੋਈਆਂ ਗੜਬੜੀਆਂ ਦੇ ਖ਼ਿਲਾਫ਼ ਹੈ।

ਸੀ.ਜੇ.ਪੀ ਪਾਰਟੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਅਭਿਜੀਤ ਦੀਪਕੇ ਨੇ ਦਿੱਲੀ ਏਅਰਪੋਰਟ ਤੋਂ ਬਾਹਰ ਨਿਕਲਦੇ ਹੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਦਹੁਰਾਈ।

ਦੀਪਕੇ ਨੇ ਕਿਹਾ- ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ, ਹੁਣ ਤੱਕ 5 ਸਟੂਡੈਂਟਸ ਖ਼ੁਦਕੁਸ਼ੀ ਕਰ ਚੁੱਕੇ ਹਨ।ਸੀ.ਜੇ.ਪੀ. ਨੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੇ ਸਮਰਥਕਾਂ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਇਸ ਵਿੱਚ ਸਮਰਥਕਾਂ ਨੂੰ ਸਨਸਕ੍ਰੀਨ ਲਗਾ ਕੇ ਆਉਣ, ਨਾਸ਼ਤਾ ਕਰਕੇ ਆਉਣ, ਹੱਥ ਵਿੱਚ ਤਿਰੰਗਾ, ਫੁੱਲ ਅਤੇ ਕਿਤਾਬ ਲਿਆਉਣ ਵਰਗੀਆਂ 8 ਅਪੀਲਾਂ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਕਾਕਰੋਚ ਜਨਤਾ ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਪੋਸਟ ਕਰਕੇ ਦੱਸਿਆ ਕਿ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਜੰਤਰ-ਮੰਤਰ ‘ਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਸੀ.ਜੇ.ਪੀ. (CJP) ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਕਿਹਾ, ‘ਹੁਣ ਅਸੀਂ ਸਿੱਧੇ ਜੰਤਰ-ਮੰਤਰ ‘ਤੇ ਇਕੱਠੇ ਹੋ ਸਕਦੇ ਹਾਂ ਅਤੇ ਪਹਿਲਾਂ ਦੀ ਯੋਜਨਾ ਮੁਤਾਬਕ ਸਾਨੂੰ ਪਾਰਲੀਮੈਂਟ ਸਟ੍ਰੀਟ ਪੁਲਿਸ ਸਟੇਸ਼ਨ ਜਾਣ ਦੀ ਲੋੜ ਨਹੀਂ ਹੈ।’

ਅਭਿਜੀਤ ਦੀਪਕੇ ਦੇ ਭਾਰਤ ਪਹੁੰਚਣ ‘ਤੇ ਦਿੱਲੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਏਅਰਪੋਰਟ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿੱਚ ਵੀ ਚੱਪੇ-ਚੱਪੇ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਹਨ। ਏਅਰਪੋਰਟ ਦੇ ਅੰਤਰਰਾਸ਼ਟਰੀ ਆਗਮਨ ਗੇਟ ਨੰਬਰ ਇੱਕ ‘ਤੇ ਭਾਰੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਗੇਟ ਦੇ ਦੋਵੇਂ ਪਾਸੇ ਬੈਰੀਕੇਡ ਲਗਾਏ ਗਏ ਅਤੇ ਖ਼ੁਦ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਦੱਸਿਆ ਜਾ ਰਿਹਾ ਹੈ ਕਿ ਖੁਫ਼ੀਆ ਜਾਣਕਾਰੀ ਤੋਂ ਬਾਅਦ ਦਿੱਲੀ ਵਿੱਚ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਕਿਸੇ ਵੀ ਸੰਭਾਵਿਤ ਗੜਬੜੀ ਨਾਲ ਨਜਿੱਠਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ। ਏਅਰਪੋਰਟ, ਪਾਰਲੀਮੈਂਟ ਸਟ੍ਰੀਟ ਅਤੇ ਜੰਤਰ-ਮੰਤਰ ਇਲਾਕੇ ਵਿੱਚ ਡਰੋਨ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ।

Share This Article
Leave a Comment