ਸਸਪੈਂਡ DIG ਹਰਚਰਨ ਸਿੰਘ ਭੁੱਲਰ ਨੂੰ CBI ਅਦਾਲਤ ਤੋਂ ਲੱਗਿਆ ਵੱਡਾ ਝਟਕਾ

Global Team
2 Min Read

ਚੰਡੀਗੜ੍ਹ: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਝਟਕਾ ਲੱਗਿਆ ਹੈ।ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭੁੱਲਰ ਵੱਲੋਂ ਆਪਣੇ ਖ਼ਿਲਾਫ਼ ਦਰਜ ਰਿਸ਼ਵਤਖੋਰੀ ਕੇਸ ਨੂੰ ਚੁਣੌਤੀ ਦੇਣ ਲਈ ਦਾਇਰ ਕੀਤੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।

ਅਦਾਲਤ ਨੇ ਮੁਕੱਦਮਾ ਚਲਾਉਣ ਲਈ ਦਿੱਤੀ ਗਈ ਮਨਜ਼ੂਰੀ ਨੂੰ ਬਰਕਰਾਰ ਰੱਖਦਿਆਂ ਕਿਹਾ ਕਿ ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੁਣਵਾਈ ਜਾਰੀ ਰਹੇਗੀ। ਇਸ ਫੈਸਲੇ ਨਾਲ ਰਿਸ਼ਵਤਖੋਰੀ ਮਾਮਲੇ ਵਿੱਚ ਟ੍ਰਾਇਲ ਦਾ ਰਾਹ ਹੋਰ ਸਾਫ ਹੋ ਗਿਆ ਹੈ।

ਹੁਣ ਅਗਲੀ ਸੁਣਵਾਈ ਦੌਰਾਨ – ਦੋਸ਼ ਤੈਅ ਕੀਤੇ ਜਾਣਗੇ, ਜਿਸ ਤੋਂ ਬਾਅਦ ਟ੍ਰਾਇਲ ਦੀ ਕਾਰਵਾਈ ਸ਼ੁਰੂ ਹੋਵੇਗੀ। ਭੁੱਲਰ ਨੂੰ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੋਂ ਵੀ ਵੱਡਾ ਝਟਕਾ ਲੱਗ ਚੁੱਕਾ ਹੈ, ਦੋਵਾਂ ਅਦਾਲਤਾਂ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਚੁੱਕੀ ਹੈ। ਜਿੱਥੇ ਇੱਕ ਪਾਸੇ ਭੁੱਲਰ ਦੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ, ਉੱਥੇ ਦੂਜੇ ਪਾਸੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਵੀ ਸੀਬੀਆਈ ਦੀ ਮਾਮਲੇ ਦੀ ‘ਰੋਜ਼ਾਨਾ ਸੁਣਵਾਈ’ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ।

ਦੱਸ ਦਈਏ ਕਿ ਅਕਤੂਬਰ 2025 ਵਿੱਚ, ਸੀਬੀਆਈ ਨੇ ਭੁੱਲਰ ਨੂੰ ₹8 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਉਸਦੇ ਘਰ ਦੀ ਤਲਾਸ਼ੀ ਲੈਣ ‘ਤੇ ਵੱਡੀ ਮਾਤਰਾ ਵਿੱਚ ਨਕਦੀ ਅਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਹੋਇਆ।

Share This Article
Leave a Comment