ਨਿਊਜ਼ ਡੈਸਕ: ਭੱਖਦੀ ਗਰਮੀ ਵਿਚਾਲੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਉਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ ਅਤੇ ਸੰਸਥਾਵਾਂ ਵਿੱਚ ਕੰਮਕਾਜ ਬੰਦ ਰਹੇਗਾ।
ਦੱਸ ਦੇਈਏ ਕਿ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀਆਂ ਚੱਲ ਰਹੀਆਂ ਹਨ, ਹੁਣ ਮੁਲਾਜ਼ਮਾਂ ਲਈ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਪੰਜਾਬ ‘ਚ 18 ਜੂਨ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਨਮਾਨ ਵਿੱਚ ਕੀਤੀ ਗਈ ਹੈ। ਇਸ ਮੌਕੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿਦਿਅਕ ਅਦਾਰੇ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਸਿੱਖ ਇਤਿਹਾਸ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸਥਾਨ ਬਹੁਤ ਹੀ ਮਹੱਤਵਪੂਰਨ ਮੰਨਿਆ ਜਾਂਦਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਵਜੋਂ ਉਨ੍ਹਾਂ ਨੇ ਧਾਰਮਿਕ, ਸਮਾਜਿਕ ਅਤੇ ਆਧਿਆਤਮਿਕ ਖੇਤਰ ਵਿੱਚ ਅਮੁੱਲ ਯੋਗਦਾਨ ਪਾਇਆ। ਉਨ੍ਹਾਂ ਦੀ ਸ਼ਹਾਦਤ ਨੂੰ ਸਿੱਖ ਇਤਿਹਾਸ ਦੀਆਂ ਸਭ ਤੋਂ ਵੱਡੀਆਂ ਕੁਰਬਾਨੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ‘ਸ਼ਹੀਦਾਂ ਦੇ ਸਿਰਤਾਜ’ ਵਜੋਂ ਵੀ ਸਤਿਕਾਰ ਦਿੱਤਾ ਜਾਂਦਾ ਹੈ।

