AAP ਨੇ ਮੋਨਿਕਾ ਸ਼ਰਮਾ ਨੂੰ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਦੀ ਸੌਂਪੀ ਜ਼ਿੰਮੇਵਾਰੀ

Global Team
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੋਨਿਕਾ ਸ਼ਰਮਾ ਨੂੰ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਮੋਨਿਕਾ ਸ਼ਰਮਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਸ਼੍ਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਟੇਟ ਅਬਜ਼ਰਵਰ ਗਾਇਤਰੀ ਬਿਸ਼ਨੋਈ, ਪੰਜਾਬ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ, ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

ਮੋਨਿਕਾ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ।
Share This Article
Leave a Comment