ਪੰਜਾਬ ‘ਚ ਫਿਰ ਸਰਗਰਮ ਹੋਈ ED! ਅਰਵਿੰਦ ਕੇਜਰੀਵਾਲ ਨੇ ‘ਐਕਸ’ ‘ਤੇ ਪੋਸਟ ਪਾ ਕੇ ਦਿੱਤਾ ਵੱਡਾ ਬਿਆਨ

Global Team
2 Min Read

ਚੰਡੀਗੜ੍ਹ : ਪੰਜਾਬ ਵਿੱਚ ਇੱਕ ਵਾਰ ਫਿਰ ਈਡੀ ਐਕਟਿਵ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਤੋਂ ਹੀ ਈਡੀ ਵੱਲੋਂ ਛਾਪੇਮਾਰੀ ਚੱਲ ਰਹੀ ਹੈ। ਜਲੰਧਰ ਦੇ ਨਿਊ ਜਵਾਹਰ ਨਗਰ ਵਿੱਚ ਇੱਕ ਸੀਏ ਦੇ ਘਰ ਈਡੀ ਦੀ ਰੇਡ ਹੋਈ ਹੈ। ਸਵੇਰੇ ਸਵੇਰੇ ਈਡੀ ਦੀ ਟੀਮ ਇੱਥੇ ਪਹੁੰਚੀ। ਘਰ ਵਿੱਚ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਈ ਥਾਵਾਂ ‘ਤੇ ਈਡੀ ਦੀ ਰੇਡ ਹੋਈ ਹੈ। ਵਪਾਰੀ ਅਤੇ ਸੀਏ ਬਾਰੇ ਪੁਲਿਸ ਨੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

ਇਹ ਰੇਡ ਪੂਰੀ ਤਰ੍ਹਾਂ ਗੁਪਤ ਰੱਖੀ ਗਈ ਹੈ। ਦੱਸ ਦੇਈਏ ਕਿ ਰੇਡ ਤੋਂ ਬਾਅਦ ਵਪਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅੱਜ ਜਲੰਧਰ ‘ਚ ਜਾਰੀ ਰੇਡ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਈਡੀ ਪਾਰਟੀ ਅੱਜ ਫਿਰ ਪੰਜਾਬ ਦੇ ਹਿੰਦੂ ਵਪਾਰੀਆਂ ‘ਤੇ ਈਡੀ ਦੀ ਰੇਡ ਕਰ ਰਹੀ ਹੈ। ਈਡੀ ਪਾਰਟੀ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ। ਮੇਰੀ ਸਾਰੇ ਵਪਾਰੀਆਂ ਨੂੰ ਅਪੀਲ ਹੈ – ਘਬਰਾਉਣ ਦੀ ਕੋਈ ਗੱਲ ਨਹੀਂ ਹੈ, ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ ਸਾਰੇ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ।

ਜਲੰਧਰ ਵਿੱਚ ਇਸ ਤੋਂ ਪਹਿਲਾਂ ਈਡੀ ਲਵਲੀ ਯੂਨੀਵਰਸਿਟੀ ਦੇ ਚੇਅਰਮੈਨ ਅਤੇ ਪੰਜਾਬ ਤੋਂ ਰਾਜਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਵੀ ਰੇਡ ਕਰ ਚੁੱਕੀ ਹੈ। ਇਸ ਤੋਂ ਇਲਾਵਾ 9 ਮਈ 2026 ਨੂੰ ਪੰਜਾਬ ਦੇ ਉਦਯੋਗ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ (ਸੈਕਟਰ-2) ਸਥਿਤ ਸਰਕਾਰੀ ਰਿਹਾਇਸ਼ ਅਤੇ ਗੁਰੂਗ੍ਰਾਮ ਵਿੱਚ 5 ਟਿਕਾਣਿਆਂ ‘ਤੇ ਇੱਕੋ ਸਮੇਂ ਰੇਡ ਹੋਈ। ਮਨੀ ਲਾਂਡਰਿੰਗ ਦੇ ਇਸ ਮਾਮਲੇ ਵਿੱਚ ਪੁੱਛਗਿੱਛ ਤੋਂ ਬਾਅਦ ਇਸੇ ਦਿਨ (9 ਮਈ) ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment