ਬਠਿੰਡਾ: ਬਠਿੰਡਾ ਨਗਰ ਨਿਗਮ ਵਿੱਚ ਪਦਮਜੀਤ ਮਹਿਤਾ ਦੂਜੀ ਵਾਰ ਮੇਅਰ ਚੁਣੇ ਗਏ ਹਨ। ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿਘ ਮੁੰਡੀਆਂ ਦੀ ਮੌਜੂਦਗੀ ’ਚ ਨਵੇਂ ਚੁਣੇ ਗਏ ਨਗਰ ਨਿਗਮ ਕੌਂਸਲਰਾਂ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ।
ਇਸ ਦੌਰਾਨ ਮੇਅਰ ਦੇ ਅਹੁਦੇ ਲਈ ਪਦਮਜੀਤ ਸਿੰਘ ਮਹਿਤਾ ਦੇ ਨਾਮ ‘ਤੇ ਸਹਿਮਤੀ ਪ੍ਰਗਟ ਕੀਤੀ ਗਈ ਅਤੇ ਕੌਂਸਲਰਾਂ ਨੇ ਉਨ੍ਹਾਂ ਉੱਪਰ ਮੁੜ ਵਿਸ਼ਵਾਸ ਜਤਾਇਆ ਹੈ। ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਕੁੱਲ 50 ਕੌਂਸਲਰਾਂ ਵਿਚੋਂ 38 ਕੌਂਸਲਰਾਂ ਨੇ ਹੱਥ ਖੜੇ ਕਰਕੇ ਉਨ੍ਹਾਂ ਦੇ ਹੱਕ ਵਿਚ ਸਮਰਥਨ ਦਿੱਤਾ।
ਪੰਜਾਬ ਸਰਕਾਰ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜ ਕੀਤੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ।ਮੁੰਡੀਆਂ ਨੇ ਕਿਹਾ ਕਿ ਸਾਰੇ ਸਹੁੰ ਚੁੱਕਣ ਵਾਲੇ ਕੌਂਸਲਰਾਂ ਦੀ ਸਰਬਸੰਮਤੀ ਨਾਲ ਪਦਮਜੀਤ ਮਹਿਤਾ ਨੂੰ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੇ ਸਰਕਾਰ ਦੇ ਕੰਮਾਂ ਕਾਰਨ ਸਭ ਤੋਂ ਵੱਧ ਆਮ ਆਦਮੀ ਪਾਰਟੀ ਦੇ ਕੌਂਸਲਰ ਚੁਣੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

