ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹੋਈ ਸੁਣਵਾਈ, ਅਦਾਲਤ ਨੇ ਦਿੱਤੇ ਹੁਕਮ…

Global Team
1 Min Read

ਅੰਮ੍ਰਿਤਸਰ : ਬਿਕਰਮ ਸਿੰਘ ਮਜੀਠੀਆ ਮਾਮਲੇ ਵਿਚ ਅੱਜ ਕੋਰਟ ਸੁਣਵਾਈ ਹੋਈ ਹੈ। ਜਿਸ ‘ਚ ਕੋਰਟ ਨੇ ਪੁਲਿਸ ਨੂੰ ਸਖਤ ਤਾੜਨਾ ਕੀਤੀ ਕਿ ਤੁਸੀਂ ਥਾਣੇ ਦੇ ਸੀਸੀਟੀਵੀ ਲੈ ਕੇ ਆਓ ਜਿੱਥੇ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਤੁਹਾਡੇ ਪੇਪਰ ਪਾੜੇ ਗਏ ਸਨ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੰਮ੍ਰਿਤਸਰ ਕੋਰਟ ‘ਚ ਹੁਣ 15 ਜੂਨ ਨੂੰ ਅਗਲੀ ਸੁਣਵਾਈ ਹੋਵੇਗੀ। ਮਜੀਠਾ ਥਾਣੇ ਦੇ ਅੰਦਰ ਬਿਕਰਮ ਸਿੰਘ ਮਜੀਠੀਆ ਅਤੇ 50 ਤੋਂ ਵੱਧ ਸਮਰਥਕਾਂ ਉਤੇ FIR ਹੋਈ ਸੀ।

ਦਸ ਦਈਏ ਕਿ ਮਜੀਠੀਆ ਤੇ ਹੋਰਨਾਂ ਖ਼ਿਲਾਫ਼ 31 ਮਈ ਨੂੰ ਥਾਣਾ ਮਜੀਠਾ ਵਿੱਚ ਜਬਰੀ ਦਾਖ਼ਲ ਹੋਣ ਅਤੇ ਬੰਦੀ ਨੂੰ ਛੁਡਾਉਣ ਦਾ ਯਤਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਮਜੀਠੀਆ ਨੇ ਜ਼ਿਲ੍ਹਾ ਅਦਾਲਤ ’ਚ ਗ੍ਰਿਫ਼ਤਾਰੀ ’ਤੇ ਰੋਕ ਲਾਉਣ ਅਤੇ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਜਿਸ ਦੀ ਅੱਜ ਸੁਣਵਾਈ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment