ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਦੀ ਪਟੀਸ਼ਨ ਕੀਤੀ ਖ਼ਾਰਜ

Global Team
1 Min Read

ਨਵੀਂ ਦਿੱਲੀ: ਸੰਜੇ ਸਿੰਘ ਮਾਣਹਾਨੀ ਮਾਮਲੇ ’ਚ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ ਤੇ ਮਾਮਲੇ ’ਚ ਵਾਧੂ ਗਵਾਹਾਂ ਦੀ ਮੰਗ ਰੱਦ ਕਰਦੇ ਹੋਏ ਮਜੀਠੀਆ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਸੁਪਰੀਮ ਕੋਰਟ ਨੇ ਹਾਈਕੋਰਟ ਅਤੇ ਟ੍ਰਾਇਲ ਕੋਰਟ ਦੇ ਫੈਸਲੇ ਨੂੰ ਹੀ ਬਰਕਰਾਰ ਰੱਖਿਆ ਹੈ। ਦਰਅਸਲ, ਸੰਜੇ ਸਿੰਘ ਮਾਣਹਾਨੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ।
ਦੱਸ ਦੇਈਏ ਕਿ ਸੰਜੇ ਸਿੰਘ ਨੇ ਮਜੀਠੀਆ ‘ਤੇ ਡਰੱਗ ਮਾਫ਼ੀਆ ਨਾਲ ਸੰਬੰਧਾਂ ਦਾ ਦੋਸ਼ ਲਗਾਇਆ ਸੀ ਤੇ ਇਸ ਤੋਂ ਬਾਅਦ ਮਜੀਠੀਆ ਵਲੋਂ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਸੀ। ਹਾਈ ਕੋਰਟ ਵਲੋਂ ਆਪਣੀ ਪਟੀਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
Share This Article
Leave a Comment