ਚੰਡੀਗੜ੍ਹ: ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਥਾਣੇ ’ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਸ ਦੇ ਸਾਥੀਆਂ ਜੋਧ ਸਿੰਘ ਸਮਰਾ ਅਤੇ ਜਤਿੰਦਰ ਪਾਲ ਸਿੰਘ ਦੀ ਜ਼ਮਾਨਤ ਅਰਜ਼ੀ ਵੀ ਮਨਜ਼ੂਰ ਕਰ ਲਈ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਇਸ ਮਾਮਲੇ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ।
ਮਜੀਠੀਆ ਦੇ ਵਕੀਲਾਂ ਬੀ ਐੱਸ ਸਿਆਲਕਾ ਅਤੇ ਅਮਨਬੀਰ ਸਿੰਘ ਸਿਆਲੀ ਨੇ ਦੱਸਿਆ ਕਿ ਅਦਾਲਤ ਨੇ ਪੁਲਿਸ ਕੋਲੋਂ ਥਾਣੇ ਅੰਦਰ ਹਮਲੇ ਅਤੇ ਹੰਗਾਮੇ ਸਬੰਧੀ ਸੀ ਸੀ ਟੀ ਵੀ ਫੁਟੇਜ ਸਮੇਤ ਠੋਸ ਸਬੂਤ ਮੰਗੇ ਸਨ। ਪੁਲਿਸ ਅਦਾਲਤ ਵਿੱਚ ਕੋਈ ਸਬੂਤ ਪੇਸ਼ ਕਰਨ ਵਿੱਚ ਨਾਕਾਮ ਰਹੀ, ਜਿਸ ਮਗਰੋਂ ਜ਼ਮਾਨਤ ਮਨਜ਼ੂਰ ਕਰ ਲਈ ਗਈ। ਅਦਾਲਤ ਨੇ ਮਜੀਠੀਆ ਨੂੰ ਪੁਲਿਸ ਜਾਂਚ ਵਿੱਚ ਸਹਿਯੋਗ ਕਰਨ ਦੀ ਹਦਾਇਤ ਕੀਤੀ ਹੈ।
ਗੁਰੂ ਸਾਹਿਬ ਦਾ ਕੋਟਾਨ ਕੋਟ ਸ਼ੁਕਰਾਨਾ 🙏
ਸੱਚ ਨੂੰ ਚਾਹੇ ਕੁਝ ਸਮੇਂ ਲਈ ਦਬਾਉਣ ਦੀ ਕੋਸ਼ਿਸ਼ ਕੀਤੀ, ਪਰ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ। ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਮਿਲਣ ਨਾਲ ਇੱਕ ਵਾਰ ਫਿਰ ਸੱਚਾਈ ਦੀ ਜਿੱਤ ਹੋਈ ਹੈ।ਇਸ ਮੁਸ਼ਕਿਲ ਸਮੇਂ ਦੌਰਾਨ ਗੁਰੂ ਸਾਹਿਬ ਦੀ ਅਪਾਰ ਕਿਰਪਾ ਅਤੇ ਹਰ ਸੱਜਣ ਅਤੇ ਸਾਥੀ ਦੇ ਸਹਿਯੋਗ ਲਈ ਦਿਲੋਂ ਧੰਨਵਾਦ,… pic.twitter.com/o6xygkYuBa
— Bikram Singh Majithia (@bsmajithia) June 16, 2026
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

