ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕਾਂਗਰਸ ਹਾਈਕਮਾਂਡ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਕਾਂਗਰਸ ਪ੍ਰਧਾਨ ਨੇ ਪੰਜਾਬ ਕਾਂਗਰਸ ਦੇ ਓਬੀਸੀ (OBC) ਵਿਭਾਗ ਦੇ ਸੂਬਾ ਚੇਅਰਮੈਨ ਵਜੋਂ ਅੰਗਦ ਸਿੰਘ ਦੇ ਨਾਂ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀ ਗਈ ਹੈ।
ਨਵੀਂ ਦਿੱਲੀ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਤੋਂ ਜਾਰੀ ਅਧਿਕਾਰਤ ਪੱਤਰ ਅਨੁਸਾਰ, ਇਹ ਨਿਯੁਕਤੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਹਰੀ ਝੰਡੀ ਅਤੇ ਵਿਸ਼ੇਸ਼ ਪ੍ਰਵਾਨਗੀ ਤੋਂ ਬਾਅਦ ਕੀਤੀ ਗਈ ਹੈ। ਇਸ ਸਬੰਧੀ ਲਿਖਤੀ ਹੁਕਮ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਹਨ। ਅੰਗਦ ਸਿੰਘ ਨੂੰ ਪੰਜਾਬ ਦਾ ਚੇਅਰਮੈਨ ਬਣਾਏ ਜਾਣ ਦੀ ਖ਼ਬਰ ਜਿਉਂ ਹੀ ਨਵਾਂਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹੁੰਚੀ, ਤਾਂ ਕਾਂਗਰਸੀ ਆਗੂਆਂ, ਵਰਕਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਭਾਰੀ ਖੁਸ਼ੀ ਦੇਖਣ ਨੂੰ ਮਿਲੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

