ਟਰੱਕ ਨਾਲ ਟਕਰਾਈ ਲਗਜ਼ਰੀ ਬੱਸ: 9 ਸਾਲਾ ਬੱਚੇ ਸਮੇਤ 6 ਦੀ ਮੌਤ; NDRF – SDRF ਨੇ ਚਲਾਇਆ ਰੈਸਕਿਊ ਆਪ੍ਰੇਸ਼ਨ

Global Team
3 Min Read

ਗੁਜਰਾਤ : ਵਡੋਦਰਾ-ਜਰੋਦ ਰੋਡ ‘ਤੇ ਅੱਜ ਤੜਕੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 20 ਯਾਤਰੀ ਜ਼ਖ਼ਮੀ ਹੋ ਗਏ। ਮੁਢਲੀ ਜਾਣਕਾਰੀ ਅਨੁਸਾਰ, ਰਾਜਸਥਾਨ ਦੇ ਬਾਂਸਵਾੜਾ ਤੋਂ ਸੂਰਤ ਜਾ ਰਹੀ ਇੱਕ ਲਗਜ਼ਰੀ ਬੱਸ ਜਰੋਦ ਦੇ ਕੋਟੰਬੀ ਪਿੰਡ ਨੇੜੇ ਹਾਈਵੇਅ ‘ਤੇ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ।

ਹਾਦਸੇ ਦੇ ਸਮੇਂ ਜ਼ਿਆਦਾਤਰ ਮੁਸਾਫ਼ਰ ਗੂੜ੍ਹੀ ਨੀਂਦ ਵਿੱਚ ਸਨ, ਜਿਸ ਕਾਰਨ ਕਈ ਲੋਕ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਸੂਚਨਾ ਮਿਲਦਿਆਂ ਹੀ ਐੱਸ.ਡੀ.ਆਰ.ਐੱਫ. (SDRF), ਐੱਨ.ਡੀ.ਆਰ.ਐੱਫ. (NDRF) ਅਤੇ ਵਡੋਦਰਾ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਰੈਸਕਿਊ ਆਪ੍ਰੇਸ਼ਨ ਚਲਾਇਆ। ਮ੍ਰਿਤਕਾਂ ਵਿੱਚ ਇੱਕ 9 ਸਾਲ ਦਾ ਬੱਚਾ ਵੀ ਸ਼ਾਮਲ ਹੈ। ਸਾਰੇ ਜ਼ਖ਼ਮੀਆਂ ਨੂੰ ਐੱਸ.ਐੱਸ.ਜੀ. ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਕਾਰਨ ਇਲਾਕੇ ਵਿੱਚ ਲੰਮਾ ਜਾਮ ਲੱਗ ਗਿਆ, ਜਿਸ ਨੂੰ ਹਟਾਉਣ ਲਈ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਜੁਟੀਆਂ ਹੋਈਆਂ ਹਨ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਹਾਦਸੇ ਦੇ ਸਬੰਧ ਵਿੱਚ ਵਡੋਦਰਾ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਵਡੋਦਰਾ ਵਿੱਚ ਕੋਟੰਬੀ ਸਟੇਡੀਅਮ ਨੇੜੇ ਬੁੱਧਵਾਰ ਸਵੇਰੇ ਇੱਕ ਸਲੀਪਰ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਟਰੱਕ ਸੜਕ ਕਿਨਾਰੇ ਖੜ੍ਹਾ ਸੀ ਅਤੇ ਉਸ ਦਾ ਚਾਲਕ ਟਾਇਰ ਦੀ ਹਵਾਚੈੱਕ ਕਰ ਰਿਹਾ ਸੀ। ਉਦੋਂ ਹੀ ਤੇਜ਼ ਰਫ਼ਤਾਰ ਬੱਸ ਨੇ ਟਰੱਕ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਖਤਮ ਹੋ ਗਿਆ ਅਤੇ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ਵਿੱਚ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਰੀਬ 20 ਹੋਰ ਮੁਸਾਫ਼ਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ। ਬੱਸ ਵਿੱਚ ਸਫ਼ਰ ਕਰ ਰਹੇ ਜ਼ਿਆਦਾਤਰ ਮੁਸਾਫ਼ਰ ਰਾਜਸਥਾਨ ਦੇ ਸਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment