ਕੀਰਤਪੁਰ ਸਾਹਿਬ ਦੀ ਲੋਹਡ ਖੱਡ ਵਿੱਚ ਰੁੜਿਆ ਨੌਜਵਾਨ, ਭਾਲ ਜਾਰੀ

Global Team
2 Min Read

ਕੀਰਤਪੁਰ ਸਾਹਿਬ : ਕੀਰਤਪੁਰ ਸਾਹਿਬ ਨੇੜੇ ਲੋਹਡ ਖੱਡ ਵਿੱਚ ਇੱਕ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਿਆ। ਘਟਨਾ ਉਸ ਸਮੇਂ ਵਾਪਰੀ ਜਦੋਂ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਅਸੰਧ ਖੇਤਰ ਨਾਲ ਸਬੰਧਿਤ ਕੁਝ ਨੌਜਵਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਘਰਾਂ ਦੇ ਦਰਸ਼ਨ ਕਰਨ ਉਪਰੰਤ ਵਾਪਿਸ ਚੰਡੀਗੜ੍ਹ ਵੱਲ ਜਾ ਰਹੇ ਸਨ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਅਸੰਧ ਖੇਤਰ ਤੋਂ ਆਏ ਚਾਰ ਨੌਜਵਾਨ ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਵਹਾਅ ਵਿੱਚ ਫਸ ਗਏ । ਮੌਕੇ ‘ਤੇ ਮੌਜੂਦ ਸਥਾਨਿਕ ਲੋਕਾਂ ਦੀ ਮੁਸਤੈਦੀ ਨਾਲ ਤਿੰਨ ਨੌਜਵਾਨਾਂ ਨੂੰ ਸੁਰੱਖਿਅਤ ਬਚਾਅ ਲਿਆ ਗਿਆ, ਜਦੋਂਕਿ  ਇੱਕ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਨੌਜਵਾਨ ਦੀ ਭਾਲ ਲਈ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਲੋਹਡ ਖੱਡ ਵਿਖੇ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਪਿਛਲੇ ਦਿਨਾਂ ਦੌਰਾਨ ਇੱਕ ਉੱਤਰ ਪ੍ਰਦੇਸ਼ ਦਾ ਨੌਜਵਾਨ ਅਤੇ ਪੰਜਾਬ ਪੁਲਿਸ ਦਾ ਇੱਕ ਜਵਾਨ ਵੀ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਚੁੱਕੇ ਹਨ। ਇਨ੍ਹਾਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਖੇਤਰ ਵਿੱਚ ਚਿੰਤਾ ਦਾ ਮਾਹੌਲ ਹੈ ਅਤੇ ਲੋਕਾਂ ਨੂੰ ਬਰਸਾਤੀ ਖੱਡਾਂ ਅਤੇ ਦਰਿਆਵਾਂ ਵਿੱਚ ਨਹਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment