ਬੈਂਕਾਕ ‘ਚ ਹੋਈ WRPF ਵਰਲਡ ਚੈਂਪੀਅਨਸ਼ਿਪ ਵਿੱਚ ਹੁਸ਼ਿਆਰਪੁਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Global Team
2 Min Read

ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਲਈ ਮਾਣ ਵਾਲੀ ਗੱਲ ਹੈ ਕਿ ਪਿੰਡ ਖਨੌਰਾ ਦੇ ਰਹਿਣ ਵਾਲੇ ਜਸਵੰਤ ਸਿੰਘ ਪੁੱਤਰ ਪਰਮਜੀਤ ਸਿੰਘ (ਸਰਪੰਚ) ਨੇ 13 ਜੂਨ 2026 ਨੂੰ ਥਾਈਲੈਂਡ ਦੇ ਬੈਂਕਾਕ ਵਿੱਚ ਹੋਈ WRPF ਵਰਲਡ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਡੈੱਡਲਿਫਟ ਮੁਕਾਬਲੇ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਭਾਰਤ, ਪੰਜਾਬ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਇਸੇ ਚੈਂਪੀਅਨਸ਼ਿਪ ਵਿੱਚ ਪਿੰਡ ਮੇਹਤੀਆਣਾ ਦੇ ਰਾਜ ਕੁਮਾਰ ਨੇ ਵੀ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕਰਦਿਆਂ ਡੈੱਡਲਿਫਟ ਵਿੱਚ ਇੱਕ ਸੋਨੇ ਦਾ ਤਗਮਾ ਅਤੇ ਬੈਂਚ ਪ੍ਰੈੱਸ ਵਿੱਚ ਦੋ ਚਾਂਦੀ ਦੇ ਤਗਮੇ ਆਪਣੇ ਨਾਮ ਕੀਤੇ।

ਦੋਵੇਂ ਖਿਡਾਰੀਆਂ ਦੀ ਇਸ ਅੰਤਰਰਾਸ਼ਟਰੀ ਪ੍ਰਾਪਤੀ ਨਾਲ ਪੂਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਖੇਡ ਪ੍ਰੇਮੀਆਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਜੀਆਂ ਜਾ ਰਹੀਆਂ ਹਨ।

ਇਹ ਪ੍ਰਾਪਤੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ ਅਤੇ ਸਾਬਤ ਕਰਦੀ ਹੈ ਕਿ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਵਿਸ਼ਵ ਪੱਧਰ ‘ਤੇ ਵੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment