ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 21 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜੱਥਾ

Global Team
1 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।ਵੇਰਵਿਆਂ ਅਨੁਸਾਰ ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਅਟਾਰੀ ਬਾਘਾ ਸਰਹਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਦੀ 29 ਜੂਨ ਨੂੰ ਬਰਸੀ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।

ਵੇਰਵਿਆਂ ਅਨੁਸਾਰ ਇਸ ਵਾਰ ਸ਼੍ਰੋਮਣੀ ਕਮੇਟੀ ਵਲੋਂ 308 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲੱਗਣ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨਾਂ ਵਿਚੋਂ ਕਿਸੇ ਕਾਰਨ 12 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment