ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਦਰਿਆਪੁਰ ਵਿੱਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਮਾਨਸਾ ਪੁਲਿਸ ਨੇ 3 ਨੌਜਵਾਨਾਂ ਨੂੰ ਨਾਮਜ਼ਦ ਕਰਕੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਤੀਜੇ ਦੀ ਭਾਲ ਕੀਤੀ ਜਾ ਰਹੀ ਹੈ। ਮਾਨਸਾ ਦੇ ਐਸ.ਐਸ.ਪੀ. ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਰਾਜਦੀਪ ਸਬਜ਼ੀ ਮੰਡੀ ਵਿੱਚ ਮੁਨਸ਼ੀ ਦਾ ਕੰਮ ਕਰਦਾ ਸੀ।
ਦੱਸ ਦਈਏ ਕਿ ਮਾਨਸਾ ਦੇ ਬੁਢਲਾਡਾ ਨਜ਼ਦੀਕ ਪਿੰਡ ਦਰੀਆਪੁਰ ਖੁਰਦ ਦੇ ਹਰਦੀਪ ਸਿੰਘ 29 ਸਾਲਾ ਨੌਜਵਾਨ ਦਾ 17 ਜੂਨ ਨੂੰ ਸਵੇਰ ਦੇ ਸਮੇਂ ਅਣਪਛਾਤਿਆਂ ਵੱਲੋਂ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਮਾਨਸਾ ਪੁਲਿਸ ਨੇ ਵੱਖ ਵੱਖ ਟੀਮਾਂ ਬਣਾ ਕੇ ਇਸ ਕਤਲ ਮਾਮਲੇ ਨੂੰ ਟਰੇਸ ਕਰਕੇ ਚਾਰ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ। ਜਿਨਾਂ ਦੇ ਵਿੱਚੋਂ ਤਿੰਨ ਨੂੰ ਗ੍ਰਿਫਤਾਰ ਕਰ ਲਿਆ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਮ੍ਰਿਤਕ ਦੇ ਪਿੰਡ ਦੇ ਹੀ ਨੌਜਵਾਨ ਦੱਸੇ ਜਾ ਰਹੇ ਹਨ । ਕਤਲ ਦੀ ਵਜਾ ਨਜਾਇਜ਼ ਸਬੰਧ ਹੋਣ ਦਾ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ।
ਮਾਨਸਾ ਦੇ ਐਸਐਸਪੀ ਭਗੀਰਥ ਸਿੰਘ ਮੀਨਾ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 17 ਜੂਨ ਨੂੰ ਬੁਢਲਾਡਾ ਦੇ ਨਜ਼ਦੀਕ ਦਰੀਆਪੁਰ ਖੁਰਦ ਦੇ ਇੱਕ ਹਰਦੀਪ ਸਿੰਘ ਨੌਜਵਾਨ ਦਾ ਸਵੇਰ ਦੇ ਸਮੇਂ ਤੇਜਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਪੁਲਿਸ ਵੱਲੋਂ 36 ਘੰਟਿਆਂ ਦੇ ਵਿੱਚ ਸੁਲਝਾ ਲਿਆ ਗਿਆ। ਉਹਨਾਂ ਦੱਸਿਆ ਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਮ੍ਰਿਤਕ ਨੌਜਵਾਨ ਦੇ ਪਿੰਡ ਦੇ ਹੀ ਨੌਜਵਾਨ ਨੇ ਐਸਐਸਪੀ ਨੇ ਕਤਲ ਦੀ ਵਜਾ ਰੰਜਿਸ਼ ਦੱਸਦੇ ਹੋਏ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮਤੀ ਸਿੰਘ ਦਾ ਭਰਾ ਬੀਤੇ ਦਿਨ ਸੂਸਾਈਡ ਕਰ ਗਿਆ ਸੀ। ਸੁਸਾਈਡ ਦੀ ਵਜਾ ਮ੍ਰਿਤਕ ਹਰਦੀਪ ਸਿੰਘ ਦੇ ਉਸ ਦੀ ਪਤਨੀ ਦੇ ਨਾਲ ਨਜਾਇਜ਼ ਸੰਬੰਧ ਸਨ। ਆਪਣੇ ਭਰਾ ਦੇ ਸੁਸਾਈਡ ਦਾ ਬਦਲਾ ਲੈਣ ਦੇ ਲਈ ਮਤੀ ਸਿੰਘ ਨੇ ਆਪਣੇ ਪਿੰਡ ਦੇ ਹੀ ਸਾਥੀਆਂ ਦੇ ਨਾਲ ਮਿਲ ਕੇ ਸਵੇਰ ਦੇ ਸਮੇਂ ਹਰਦੀਪ ਜਦੋਂ ਸਬਜੀ ਮੰਡੀ ਦੇ ਵਿੱਚ ਕੰਮ ਕਰਨ ਦੇ ਲਈ ਜਾ ਰਿਹਾ ਸੀ ਤਾਂ ਉਸ ਨੂੰ ਰਸਤੇ ਦੇ ਵਿੱਚ ਘੇਰ ਕੇ ਰਾੜ ਅਤੇ ਕਿਰਪਾਨਾਂ ਦੇ ਨਾਲ ਕਤਲ ਕਰ ਦਿੱਤਾ ਗਿਆ ।
ਪੁਲਿਸ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮਤੀ ਸਿੰਘ ਮਨਪ੍ਰੀਤ ਸਿੰਘ ਉਰਫ ਲਾਡੀ ਮਨਪ੍ਰੀਤ ਸਿੰਘ ਉਰਫ ਜੱਗਾ ਡਾਉਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦੋਂ ਕਿ ਚੌਥਾ ਮੁਲਜ਼ਮ ਸਨੀ ਸਿੰਘ ਅਜੇ ਪੁਲਿਸ ਦੀ ਗ੍ਰਿਫਤ ਤੋਂ ਦੂਰ ਹੈ। ਜਿਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

