ਨਿਹੰਗਾਂ ਤੇ ਸਥਾਨਿਕ ਲੋਕਾਂ ਦਾ ਵਿਵਾਦ ਮਾਮਲਾ : CM ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਫ਼ੋਨ ’ਤੇ ਕੀਤੀ ਗੱਲਬਾਤ

Global Team
2 Min Read

ਚੰਡੀਗੜ੍ਹ:  ਉੱਤਰਾਖੰਡ ਦੇ ਰੁਦ੍ਰਪ੍ਰਯਾਗ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਿਕ ਵਪਾਰੀਆਂ ਵਿਚਾਲੇ ਹੋਏ ਤਾਜ਼ਾ ਵਿਵਾਦ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਫ਼ੋਨ ’ਤੇ ਵਿਸ਼ੇਸ਼ ਗੱਲਬਾਤ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਉੱਥੋਂ ਦੇ ਹਾਲਾਤ ਨੂੰ ਜਲਦ ਤੋਂ ਜਲਦ ਸ਼ਾਂਤ ਕਰਨ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਦੋਵਾਂ ਸੂਬਿਆਂ ਦੇ ਆਪਸੀ ਤਾਲਮੇਲ ਅਤੇ ਸਹਿਯੋਗ ’ਤੇ ਖਾਸ ਜ਼ੋਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੋਹਾਂ ਧਿਰਾਂ ਦੀ ਗੱਲ ਸੁਣ ਕੇ  ਫੈਸਲਾ  ਲਿਆ ਜਾਵੇ। ਲ ਮਾਮਲੇ ਵਿੱਚ ਕਾਨੂੰਨ ਵਿਵਸਥਾ (ਅਮਨ-ਕਾਨੂੰਨ) ਨੂੰ ਬਣਾਈ ਰੱਖਣ ਲਈ ਦੋਵਾਂ ਪੱਖਾਂ ਦੀ ਗੱਲ ਨੂੰ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਸੁਣਿਆ ਜਾਵੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਪ੍ਰਸ਼ਾਸਨਿਕ ਜਾਂ ਕਾਨੂੰਨੀ ਫੈਸਲਾ ਲੈਣ ਤੋਂ ਪਹਿਲਾਂ ਦੋਵਾਂ ਧਿਰਾਂ ਦਾ ਪੱਖ ਸੁਣਨਾ ਬਹੁਤ ਜ਼ਰੂਰੀ ਹੈ, ਤਾਂ ਜੋ ਅਸਲ ਇਨਸਾਫ਼ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਦਾ ਸਿਰਫ਼ ਤੇ ਸਿਰਫ਼ ਸ਼ਾਂਤੀਪੂਰਨ ਹੱਲ ਕੱਢਣਾ ਹੀ ਲਾਜ਼ਮੀ ਹੈ, ਤਾਂ ਜੋ ਪਹਾੜੀ ਇਲਾਕੇ ਵਿੱਚ ਆਪਸੀ ਭਾਈਚਾਰਕ ਸਾਂਝ, ਸਦਭਾਵਨਾ ਅਤੇ ਅਮਨ-ਸ਼ਾਂਤੀ ਨੂੰ ਕੋਈ ਵੀ ਠੇਸ ਨਾ ਪਹੁੰਚੇ।  ਮਾਮਲੇ ਦਾ ਸ਼ਾਂਤੀਪੂਰਨ ਹੱਲ ਹੋਣਾ ਬਹੁਤ ਜ਼ਰੂਰੀ ਹੈ ਤੇ ਪੰਜਾਬ ਸਰਕਾਰ ਮਦਦ ਲਈ ਹਮੇਸ਼ਾ ਤਿਆਰ ਹੈ। ਨਾਲ ਹੀ ਮੁੱਖ ਮੰਤਰੀ ਮਾਨ ਨੇ ਉਤਰਾਖੰਡ ਵਿਚ ਰਹਿੰਦੇ ਸਿੱਖ ਭਾਈਚਾਰੇ ਨੂੰ ਯਕੀਨੀ ਬਣਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਹਰ ਪਾਸੇ ਤੋਂ ਉਨ੍ਹਾਂ ਦੀ ਮਦਦ ਲਈ ਤਿਆਰ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment