ਪੰਜਾਬ ਕੈਬਨਿਟ ਦੇ ਵੱਡੇ ਫੈਸਲੇ, 5 ਫੀਸਦੀ ਤੋਂ ਵੱਧ ਫੀਸ ‘ਚ ਵਾਧਾ ਨਹੀਂ ਕਰ ਸਕਣਗੇ ਵਿਦਿਅਕ ਅਦਾਰੇ

Global Team
2 Min Read

ਚੰਡੀਗੜ੍ਹ:  ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਸਿੱਖਿਆ, ਉਦਯੋਗ ਅਤੇ ਪ੍ਰਸ਼ਾਸਨਿਕ ਸੁਧਾਰਾਂ ਨਾਲ ਜੁੜੇ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਸਭ ਤੋਂ ਵੱਡਾ ਫੈਸਲਾ ਨਿੱਜੀ ਸਿੱਖਿਆ ਸੰਸਥਾਵਾਂ ਦੀ ਫੀਸ ਵਾਧੇ ‘ਤੇ ਰੋਕ ਲਗਾਉਣ ਸਬੰਧੀ ਲਿਆ ਗਿਆ ਹੈ। ਪੰਜਾਬ ਵਿੱਚ ਕੋਈ ਵੀ ਨਿੱਜੀ ਸਿੱਖਿਆ ਸੰਸਥਾ ਸਾਲਾਨਾ 5 ਫੀਸਦ ਤੋਂ ਵੱਧ ਫੀਸਾਂ ਵਿੱਚ ਵਾਧਾ ਨਹੀਂ ਕਰ ਸਕੇਗੀ। ਇਸ ਸਬੰਧੀ ਆਰਡੀਨੈਂਸ ਨੂੰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸਨੂੰ ਅੰਤਿਮ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਗਿਆ ਹੈ।

36 ਮਹੀਨਿਆਂ ਵਿੱਚ 15% ਤੋਂ ਵੱਧ ਫੀਸ ਵਧਾਉਣ ਵਾਲੇ ਸਕੂਲਾਂ ‘ਤੇ ਕਾਰਵਾਈ

ਮੰਤਰੀਆਂ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਨੇ ਪਿਛਲੇ 36 ਮਹੀਨਿਆਂ ਦੌਰਾਨ 15 ਪ੍ਰਤੀਸ਼ਤ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਿਸ ਕਰਨੀ ਪਵੇਗੀ। ਸਰਕਾਰ ਵੱਲੋਂ ਇਹ ਕਦਮ ਮਾਪਿਆਂ ਨੂੰ ਵਧ ਰਹੇ ਆਰਥਿਕ ਬੋਝ ਤੋਂ ਰਾਹਤ ਦੇਣ ਲਈ ਚੁੱਕਿਆ ਗਿਆ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਅਸੀਂ ਅੱਜ ਆਰਡੀਨੈਂਸ ਲੈ ਕੇ ਆਏ ਹਾਂ। ਕਿਉਂਕਿ ਵਿਧਾਨਸਭਾ ਨਹੀਂ ਚੱਲ ਰਹੀ ਹੈ, ਇਸ ਲਈ ਆਰਡੀਨੈਂਸ ਜਾਰੀ ਕਰਨ ਲਈ ਰਾਜਪਾਲ ਕੋਲ ਭੇਜਿਆ ਗਿਆ ਹੈ। ਅੱਜ ਹੀ ਇਹ ਆਰਡੀਨੈਂਸ ਜਾਰੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦੇ ਕਾਨੂੰਨ ਬਣਨ ਤੋਂ ਬਾਅਦ ਹੁਣ ਕੋਈ ਵੀ ਵਿਦਿਅਕ ਸੰਸਥਾ ਮਾਪਿਆਂ ਨਾਲ ਲੁੱਟ-ਖਸੁੱਟ ਨਹੀਂ ਕਰ ਸਕੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment