ਚੰਡੀਗੜ੍ਹ: PRTC ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਵਿੱਢੇ ਤਿੱਖੇ ਸੰਘਰਸ਼ ਤਹਿਤ ਐਲਾਨੀ ਗਈ ਤਿੰਨ ਰੋਜ਼ਾ ਸੂਬਾਈ ਹੜਤਾਲ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸਮੂਹ ਡਿਪੂ ਕਮੇਟੀਆਂ ਨੂੰ ਅਪੀਲ ਹੈ ਕਿ ਜਥੇਬੰਦੀ ਵੱਲੋਂ ਮੰਗਾਂ ਸਬੰਧੀ 24, 25 ਅਤੇ 26 ਜੂਨ 2026 ਨੂੰ ਜੋੜ ਹੜਤਾਲ ਦੀ ਕਾਲ ਦਿੱਤੀ ਗਈ ਸੀ ਉਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ 24 ਜੂਨ ਨੂੰ ਵਿੱਤ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੈਅ ਹੋਈ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾਈ ਬੁਲਾਰੇ ਹਰਕੇਸ਼ ਵਿੱਕੀ ਪਟਿਆਲਾ ਨੇ ਦੱਸਿਆ ਕਿ ਸਰਕਾਰ ਦੇ ਹਾਂ-ਪੱਖੀ ਹੁੰਗਾਰੇ ਅਤੇ ਮੀਟਿੰਗ ਦੇ ਸੱਦੇ ਨੂੰ ਮੁੱਖ ਰੱਖਦਿਆਂ ਤਿੰਨ ਦਿਨਾਂ ਦੀ ਹੜਤਾਲ ਨੂੰ ਫਿਲਹਾਲ ਰੋਕਿਆ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਮੀਟਿੰਗ ਵਿੱਚ ਵਰਕਰਾਂ ਦੀਆਂ ਮੰਗਾਂ ਦਾ ਕੋਈ ਸਾਰਥਕ ਹੱਲ ਕੱਢ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

