ਨਿਊਜ਼ ਡੈਸਕ: ਉੱਤਰ ਪ੍ਰਦੇਸ਼ ਦੇ ਮੁਜਫਰਨਗਰ ਵਿੱਚ ਪੁਲਿਸ ਕਾਰਵਾਈ ਦੌਰਾਨ 65 ਸਾਲਾ ਸਤਪਾਲ ਉਰਫ਼ ਸੱਤੂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਸੱਤੂ ਪੰਜਾਬ ਨਾਲ ਸਬੰਧਤ ਸੀ ਜੋ ਨਾਬਾਲਗ ਕੁੜੀਆਂ ਨੂੰ ਨਿਸ਼ਾਨਾਂ ਬਣਾਉਂਦਾ ਸੀ ਅਤੇ ਉਹ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਸਜ਼ਾ ਕੱਟ ਚੁੱਕਾ ਸੀ। ਜਾਣਕਾਰੀ ਅਨੁਸਾਰ ਉਹ ਮੁਜ਼ਫ਼ਫਰਨਗਰ ਵਿੱਚ 11 ਸਾਲ ਅਤੇ ਲੁਧਿਆਣਾ ਜੇਲ੍ਹ ਵਿੱਚ 5 ਸਾਲ ਰਹਿ ਚੁੱਕਾ ਸੀ। ਫਰਵਰੀ 2026 ਵਿੱਚ ਉਹ ਲੁਧਿਆਣਾ ਜੇਲ੍ਹ ਤੋਂ ਫਰਾਰ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਵੱਖ-ਵੱਖ ਇਲਾਕਿਆਂ ਵਿੱਚ ਲੁਕ ਕੇ ਰਹਿ ਰਿਹਾ ਸੀ।
ਸੋਮਵਾਰ ਰਾਤ ਪੁਲਿਸ ਨੇ ਉਸ ਨੂੰ ਮੁਕਾਬਲੇ ਦੌਰਾਨ ਗੋਲੀ ਲੱਗਣ ਤੋਂ ਬਾਅਦ ਕਾਬੂ ਕੀਤਾ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਭੇਜਿਆ ਗਿਆ ਪਰ ਅਗਲੇ ਦਿਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਡਾਕਟਰਾਂ ਨੇ ਦੱਸਿਆ ਕਿ ਜ਼ਿਆਦਾ ਖੂਨ ਨਿੱਕਲਣ ਕਾਰਨ ਉਸ ਦੀ ਮੌਤ ਹੋ ਗਈ।
ਪੁਲਿਸ ਅਨੁਸਾਰ ਉਸ ਖ਼ਿਲਾਫ਼ ਹਾਲੀਆ ਸਮੇਂ ਵਿੱਚ ਅਗਵਾ ਅਤੇ ਜਬਰ-ਜ਼ਨਾਹ ਦੇ ਦੋਸ਼ਾਂ ਨਾਲ ਜੁੜੀ ਜਾਂਚ ਚੱਲ ਰਹੀ ਸੀ। 19 ਜੂਨ ਨੂੰ ਇੱਕ ਨਾਬਾਲਗ ਲੜਕੀ ਦੇ ਅਗਵਾ ਮਾਮਲੇ ਤੋਂ ਬਾਅਦ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਅਤੇ ਉਸ ‘ਤੇ ਇਨਾਮ ਵੀ ਰੱਖਿਆ ਗਿਆ ਸੀ। ਜਾਂਚ ਦੌਰਾਨ ਸਰਵੇਲੈਂਸ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਲਈ ਗਈ।
ਪੁਲਿਸ ਦਾ ਦਾਅਵਾ ਹੈ ਕਿ ਚੈਕਿੰਗ ਦੌਰਾਨ ਸ਼ੱਕੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੁਲਜ਼ਮ ਭੱਜਣ ਲੱਗਾ। ਬਾਅਦ ਵਿੱਚ ਉਸ ਵੱਲੋਂ ਪੁਲਿਸ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਕਾਰਵਾਈ ਕੀਤੀ। ਇਸ ਦੌਰਾਨ ਦੋ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋਏ।
ਮੌਕੇ ਤੋਂ ਹਥਿਆਰ, ਕਾਰਤੂਸ, ਜਾਲੀ ਦਸਤਾਵੇਜ਼, ਮੋਬਾਈਲ ਫੋਨ ਅਤੇ ਹੋਰ ਸਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਹੁਣ ਉਸ ਦੇ ਸੰਭਾਵਿਤ ਅਪਰਾਧਿਕ ਨੈੱਟਵਰਕ ਅਤੇ ਹੋਰ ਸੰਬੰਧਾਂ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

