ਨਵੀ ਦਿੱਲੀ : ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੀਆਂ ਤਿੰਨ ਰਾਜ ਸਭਾ ਸੀਟਾਂ ‘ਤੇ ਉਪ-ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸੀਟਾਂ ‘ਤੇ 24 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਵੀ ਕੀਤੀ ਜਾਵੇਗੀ।
ਕਮਿਸ਼ਨ ਮੁਤਾਬਕ ਨਾਮਜ਼ਦਗੀ, ਪੜਤਾਲ ਅਤੇ ਨਾਮ ਵਾਪਸ ਲੈਣ ਦੀ ਪ੍ਰਕਿਰਿਆ ਤੈਅ ਪ੍ਰੋਗਰਾਮ ਅਨੁਸਾਰ ਪੂਰੀ ਕੀਤੀ ਜਾਵੇਗੀ। ਇਸ ਤੋਂ ਬਾਅਦ 24 ਜੁਲਾਈ ਨੂੰ ਵੋਟਿੰਗ ਅਤੇ ਵੋਟਾਂ ਦੀ ਗਿਣਤੀ ਕਰਵਾ ਕੇ ਨਤੀਜੇ ਐਲਾਨੇ ਜਾਣਗੇ।
ਦੱਸ ਦਈਏ ਕਿ ਟੀ.ਐਮ.ਸੀ. ਯਾਨੀ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਸੁਖੇਂਦੂ ਸ਼ੇਖਰ ਰਾਏ, ਸੁਸ਼ਮਿਤਾ ਦੇਵ ਅਤੇ ਪ੍ਰਕਾਸ਼ ਚਿਕ ਬੜਾਈਕ ਨੇ ਹਾਲ ਹੀ ਵਿੱਚ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪੱਛਮੀ ਬੰਗਾਲ ਦੀਆਂ ਤਿੰਨ ਰਾਜ ਸਭਾ ਸੀਟਾਂ ਖਾਲੀ ਹੋ ਗਈਆਂ ਸਨ। ਹੁਣ ਇਨ੍ਹਾਂ ਤਿੰਨਾਂ ਸੀਟਾਂ ‘ਤੇ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਲਈ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸੁਖੇਂਦੂ ਸ਼ੇਖਰ ਰਾਏ ਨੇ 8 ਜੂਨ 2026 ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਇਲਾਵਾ ਸੁਸ਼ਮਿਤਾ ਦੇਵ ਨੇ 10 ਜੂਨ 2026 ਨੂੰ ਅਸਤੀਫ਼ਾ ਦਿੱਤਾ ਸੀ ਅਤੇ ਉੱਥੇ ਹੀ ਪ੍ਰਕਾਸ਼ ਚਿਕ ਬੜਾਈਕ ਨੇ ਅਗਲੇ ਦਿਨ ਯਾਨੀ 11 ਜੂਨ 2026 ਨੂੰ ਅਸਤੀਫ਼ਾ ਦਿੱਤਾ ਸੀ, ਜਿਸ ਤੋਂ ਬਾਅਦ ਰਾਜ ਸਭਾ ਦੀਆਂ ਇਹ ਤਿੰਨੋਂ ਸੀਟਾਂ ਖਾਲੀ ਹਨ ਅਤੇ ਇਨ੍ਹਾਂ ਦਾ ਕਾਰਜਕਾਲ 2029 ਅਤੇ 2030 ਤੱਕ ਹੈ।
ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬੈਲਟ ਪੇਪਰ ‘ਤੇ ਆਪਣੀ ਪਸੰਦ ਦੱਸਣ ਲਈ, ਰਿਟਰਨਿੰਗ ਅਫ਼ਸਰ ਵੱਲੋਂ ਦਿੱਤੇ ਗਏ ਪਹਿਲਾਂ ਤੋਂ ਤੈਅ ਸਪੈਸੀਫਿਕੇਸ਼ਨ ਵਾਲੇ ਇੰਟੀਗ੍ਰੇਟਿਡ ਬੈਂਗਣੀ ਰੰਗ ਦੇ ਸਕੈਚ ਪੈਨ ਦੀ ਹੀ ਵਰਤੋਂ ਕੀਤੀ ਜਾਵੇਗੀ। ਕਿਸੇ ਵੀ ਹਾਲਤ ਵਿੱਚ, ਉੱਪਰ ਦੱਸੀਆਂ ਚੋਣਾਂ ਵਿੱਚ ਕੋਈ ਹੋਰ ਪੈਨ ਵਰਤਿਆ ਨਹੀਂ ਜਾਵੇਗਾ।
ਇਸ ਤੋਂ ਇਲਾਵਾ ਜਾਰੀ ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ, ‘ਰਾਜ ਸਭਾ ਸਮੇਤ ਸਾਰੇ ਸਦਨਾਂ ਲਈ ਉਪ – ਚੋਣਾਂ ਦੀਆਂ ਖਾਲੀ ਥਾਵਾਂ ਨੂੰ ਵੱਖਰੀ ਖਾਲੀ ਥਾਂ ਮੰਨਿਆ ਜਾਂਦਾ ਹੈ ਅਤੇ ਹਰੇਕ ਖਾਲੀ ਥਾਂ ਲਈ ਵੱਖੋ-ਵੱਖਰੇ ਨੋਟੀਫਿਕੇਸ਼ਨ ਜਾਰੀ ਕੀਤੇ ਜਾਂਦੇ ਹਨ ਅਤੇ ਵੱਖ-ਵੱਖ ਚੋਣਾਂ ਕਰਵਾਈਆਂ ਜਾਂਦੀਆਂ ਹਨ, ਹਾਲਾਂਕਿ ਚੋਣਾਂ ਦਾ ਪ੍ਰੋਗਰਾਮ ਸ਼ੈਡਿਊਲ ਇੱਕੋ ਜਿਹਾ ਹੋ ਸਕਦਾ ਹੈ।’
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

