ਮੋਗਾ ’ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਅੰਮ੍ਰਿਤਪਾਲ ਸਿੰਘ ਪੱਤੋਂ ਆਪਣੇ ਨਜ਼ਦੀਕੀ 30 ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ

Global Team
2 Min Read

ਮੋਗਾ: ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅੰਮ੍ਰਿਤਪਾਲ ਸਿੰਘ ਪੱਤੋਂ ਆਪਣੇ ਨਜ਼ਦੀਕੀ 30 ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ ਵੱਲੋਂ ਸਨਮਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਸਿਰੋਪਾਓ ਭੇਂਟ ਕਰਕੇ ਪਾਰਟੀ ਵਿੱਚ ਰਸਮੀ ਸ਼ਮੂਲੀਅਤ ਕਰਵਾਈ।

ਇਸ ਮੌਕੇ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਹਰ ਵਰਕਰ ਅਤੇ ਨਵੇਂ ਸ਼ਾਮਿਲ ਹੋਣ ਵਾਲੇ ਸਾਥੀ ਨੂੰ ਬਣਦਾ ਮਾਣ-ਸਨਮਾਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰ ਵਿਅਕਤੀ ਨੂੰ ਪੂਰਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ।ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪੱਤੋਂ ਨੇ ਕਿਹਾ ਕਿ ਉਹ ਬੀਤੇ ਕੁਝ ਦਿਨਾਂ ਤੋਂ ਲੰਬੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੀੜਤ ਕਿਸਾਨਾਂ ਨੂੰ ਕਣਕ ਵੰਡ ਕੇ ਕੀਤੀ ਜਾ ਰਹੀ ਮਦਦ ਤੋਂ ਪ੍ਰਭਾਵਿਤ ਹੋਏ ਹਨ।

ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਅਜਿਹੇ ਆਗੂ ਨਾਲ ਖੜ੍ਹਨ ਦੀ ਹੈ ਜੋ ਲੋਕਾਂ ਦੇ ਔਖੇ ਸਮੇਂ ਵਿੱਚ ਮਸੀਹਾ ਬਣ ਕੇ ਉਨ੍ਹਾਂ ਦੀ ਸਹਾਇਤਾ ਕਰਦਾ ਹੋਵੇ। ਇਸੇ ਸੋਚ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment