30 ਜੁਲਾਈ ਤੋਂ 10 ਅਗਸਤ ਤੱਕ 6 ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਅਗਨੀਵੀਰ ਭਰਤੀ ਰੈਲੀ

Global Team
2 Min Read

ਪਟਿਆਲਾ: ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਡਾਇਰੈਕਟਰ ਭਰਤੀ, ਆਰਮੀ ਭਰਤੀ ਦਫ਼ਤਰ, ਪਟਿਆਲਾ ਨਾਲ ਮਿਲ ਕੇ 30 ਜੁਲਾਈ ਤੋਂ 10 ਅਗਸਤ 2026 ਤੱਕ ਹੋਣ ਵਾਲੀ ਆਗਾਮੀ ਏਆਰਓ ਪਟਿਆਲਾ ਅਗਨੀਵੀਰ ਭਰਤੀ ਰੈਲੀ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਫੌਜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਹੈ।

ਜਾਲੰਧਰ ਸਥਿਤ ਜ਼ੋਨਲ ਭਰਤੀ ਦਫ਼ਤਰ ਦੇ ਅਧੀਨ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ 30 ਜੁਲਾਈ ਤੋਂ 10 ਅਗਸਤ ਤੱਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਭਾਰਤੀ ਫੌਜ ’ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਅਗਨੀਵੀਰ ਭਰਤੀ ਰੈਲੀ ਕਰਵਾਈ ਜਾਵੇਗੀ। ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ, ਮਾਲੇਰਕੋਟਲਾ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਉਹ ਯੋਗ ਨੌਜਵਾਨ, ਜਿਨ੍ਹਾਂ ਨੇ ਸੀਈਈ ਪ੍ਰੀਖਿਆ ਪਾਸ ਕੀਤੀ ਹੈ (ਜਿਸ ਦਾ ਨਤੀਜਾ ਬਹੁਤ ਜਲਦੀ ਐਲਾਨਿਆ ਜਾਵੇਗਾ), ਇਸ ਰੈਲੀ ਵਿਚ ਹਿੱਸਾ ਲੈ ਸਕਣਗੇ। ਇਸ ਸਬੰਧੀ ਡਾਇਰੈਕਟਰ ਭਰਤੀ, ਆਰਮੀ ਭਰਤੀ ਦਫ਼ਤਰ, ਪਟਿਆਲਾ ਨੇ ਕਿਹਾ ਕਿ ਪੰਜਾਬ ਦੀ ਪਹਿਲੀ ਤੇ ਸਭ ਤੋਂ ਵੱਡੀ ਭਰਤੀ ਰੈਲੀ ਹੋਣ ਦੇ ਕਾਰਨ ਭਰਤੀ ਪ੍ਰਕਿਰਿਆ ਨੂੰ ਸਭ ਤੋਂ ਵੱਧ ਪਾਰਦਰਸ਼ੀ, ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ 12,000 ਤੋਂ ਵੱਧ ਉਮੀਦਵਾਰਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment