ਪੁਲਿਸ ਨੂੰ ਦੇਖ ਛੱਤ ‘ਤੇ ਚੜ੍ਹਿਆ ਨੌਜਵਾਨ, ਵੀਡੀਓ ਬਣਾ ਕੇ ਐਨਕਾਊਂਟਰ ਦਾ ਜਤਾਇਆ ਖ਼ਦਸ਼ਾ

Global Team
2 Min Read

ਖੰਨਾ : ਖੰਨਾ ਦੇ ਪਿੰਡ ਬੁੱਲ੍ਹੇਪੁਰ ਵਿੱਚ ਉਸ ਵੇਲੇ ਹਾਈਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਪੁਲਿਸ ਨੂੰ ਦੇਖ ਕੇ ਇੱਕ ਨੌਜਵਾਨ ਘਰ ਦੀ ਛੱਤ ‘ਤੇ ਚੜ੍ਹ ਗਿਆ। ਨੌਜਵਾਨ ਨੇ ਦਾਅਵਾ ਕੀਤਾ ਕਿ ਉਸ ਨੂੰ ਐਨਕਾਊਂਟਰ ਦਾ ਡਰ ਹੈ, ਜਿਸ ਕਾਰਨ ਉਸ ਨੇ ਹੇਠਾਂ ਆਉਣ ਤੋਂ ਇਨਕਾਰ ਕਰ ਦਿੱਤਾ। ਕਰੀਬ ਦੋ ਘੰਟਿਆਂ ਤੱਕ ਪੁਲਿਸ ਅਤੇ ਨੌਜਵਾਨ ਅਤੇ ਵਿਚਾਲੇ ਇਹ ਡਰਾਮਾ ਚੱਲਿਆ।

ਵੈਰੀਫਿਕੇਸ਼ਨ ਲਈ ਪਹੁੰਚੀ ਸੀ ਪੁਲਿਸ

ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਕਿਸੇ ਇਨਪੁੱਟ ਦੇ ਆਧਾਰ ‘ਤੇ ਉਕਤ ਵਿਅਕਤੀ ਦੀ ਵੈਰੀਫਿਕੇਸ਼ਨ ਲਈ ਪਿੰਡ ਬੁੱਲੇਪੁਰ ਪਹੁੰਚੀ ਸੀ। ਜਿਵੇਂ ਹੀ ਟੀਮ ਉਸ ਦੇ ਘਰ ਪਹੁੰਚੀ ਤਾਂ ਉਹ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਪੁਲਿਸ ਦੇ ਹੱਥ ਨਹੀਂ ਆਇਆ। ਸਥਿਤੀ ਨੂੰ ਦੇਖਦੇ ਹੋਏ ਕਾਊਂਟਰ ਇੰਟੈਲੀਜੈਂਸ ਨੇ ਮਕਾਨ ਦੇ ਆਲੇ-ਦੁਆਲੇ ਘੇਰਾਬੰਦੀ ਕਰ ਦਿੱਤੀ।

ਐਨਕਾਊਂਟਰ ਦਾ ਜਤਾਇਆ ਖ਼ਦਸ਼ਾ

ਇਸ ਦੌਰਾਨ ਛੱਤ ‘ਤੇ ਖੜ੍ਹੇ ਵਿਅਕਤੀ ਨੇ ਇੱਕ ਵੀਡੀਓ ਵੀ ਵਾਇਰਲ ਕਰ ਦਿੱਤੀ, ਜਿਸ ਵਿੱਚ ਉਸ ਨੇ ਦਾਅਵਾ ਕੀਤਾ ਕਿ ਉਸ ਦਾ ਐਨਕਾਊਂਟਰ ਕੀਤਾ ਜਾ ਸਕਦਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਸੰਵੇਦਨਸ਼ੀਲ ਹੋ ਗਿਆ ਅਤੇ ਸਥਾਨਕ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ।

ਕਰੀਬ ਦੋ ਘੰਟਿਆਂ ਤੱਕ, ਪੁਲਿਸ ਤੇ ਅਧਿਕਾਰੀਆਂ ਨੇ ਨੌਜਵਾਨ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਉਹ ਹੇਠਾਂ ਆਇਆ ਅਤੇ ਪੁਲਿਸ ਨੇ ਉਸਨੂੰ ਸੁਰੱਖਿਅਤ ਹਿਰਾਸਤ ਵਿੱਚ ਲੈ ਲਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment