ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਚਰਚਾ ਫ਼ਿਲਮ ‘ਸਤਲੁਜ’ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿਸ ਨੂੰ ਓਟੀਟੀ ਪਲੇਟਫੋਰਮ ਤੋਂ 48 ਘੰਟਿਆਂ ਬਾਅਦ ਹੀ ਹਟਾ ਦਿੱਤਾ ਗਿਆ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਦੁਖਾਂਤ ’ਤੇ ਅਧਾਰਿਤ ਫ਼ਿਲਮ ‘ਸਤਲੁਜ’ ਪੰਜਾਬ ਨੂੰ ਪੰਜਾਬ ਦੇ ਪਿੰਡ-ਪਿੰਡ ਤੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਫੈਸਲਾ ਕੀਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਐਕਸ ‘ਤੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਤੇ ਸਿੱਖ ਸਖਸ਼ੀਅਤਾਂ ਉੱਤੇ ਕਾਂਗਰਸ ਸਰਕਾਰ ਦੌਰਾਨ ਢਾਏ ਗਏ ਅਣਮਨੁੱਖੀ ਤਸ਼ੱਦਦ ਅਤੇ ਉਹਨਾਂ ਦੀ ਕੁਰਬਾਨੀ ਸਬੰਧੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਵਿੱਚ ਤੇ ਕੋਨੇ-ਕੋਨੇ ਵਿੱਚ ਦਿਖਾਵੇਗਾ ਤਾਂ ਕਿ ਸਾਡੇ ਬੱਚਿਆਂ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਕੌਮ ਉੱਤੇ ਢਾਏ ਗਏ ਜ਼ੁਲਮ ਤੋਂ ਚੰਗੀ ਤਰਾਂ ਜਾਣੂ ਕਰਵਾਇਆ ਜਾਏ।
ਬਾਦਲ ਨੇ ਕਿਹਾ ਕਿ ਇਹ ਫ਼ਿਲਮ ਉਸ ਦਰਦਨਾਕ ਦੌਰ ਦੀ ਸਚਾਈ ਬਿਆਨ ਕਰਦੀ ਹੈ ਜੋ ਕਾਂਗਰਸ ਪਾਰਟੀ ਵੱਲੋਂ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਉੱਤੇ ਕੀਤੇ ਫ਼ੌਜੀ ਹਮਲੇ ਅਤੇ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਹਜ਼ਾਰਾ ਨਿਹੱਥੇ ਬੇਗੁਨਾਹ ਸਿੱਖ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਤੇ ਬੱਚਿਆਂ ਨੂੰ ਕੋਹ-ਕੋਹ ਕੇ ਜ਼ਿੰਦਾ ਜਲਾਉਣ ਤੋਂ ਬਾਅਦ ਵੀ ਨਹੀਂ ਰੁਕੀ ਸੀ। ਕਾਂਗਰਸ ਨੇ ਇਸੇ ਦਿਲ ਕੰਬਾਊ ਸਾਕੇ ਵਿਰੁੱਧ ਰੋਸ ਪ੍ਰਗਟ ਕਰਨ ਵਾਲੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਸ਼ਹੀਦ ਕੀਤਾ।
ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਤੇ ਸਿੱਖ ਸਖਸ਼ੀਅਤਾਂ ਉੱਤੇ ਕਾਂਗਰਸ ਸਰਕਾਰ ਦੌਰਾਨ ਢਾਏ ਗਏ ਅਣਮਨੁੱਖੀ ਤਸ਼ੱਦਦ ਅਤੇ ਉਹਨਾਂ ਦੀ ਕੁਰਬਾਨੀ ਸਬੰਧੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਵਿੱਚ ਤੇ ਕੋਨੇ-ਕੋਨੇ ਵਿੱਚ ਦਿਖਾਵੇਗਾ ਤਾਂ ਕਿ ਸਾਡੇ ਬੱਚਿਆਂ ਅਤੇ ਆਉਣ ਵਾਲੀਆਂ… pic.twitter.com/uz8sQQ25Ga
— Sukhbir Singh Badal (@officeofssbadal) July 8, 2026
ਬਾਦਲ ਨੇ ਕਿਹਾ ਕਿ ਹੁਣ ਪੰਜਾਬ ਦੇ ਦਰਦਨਾਕ ਸਾਕੇ ਦਾ ਇਤਿਹਾਸ ਦੱਸਣ ਤੋਂ ਵੀ ਕੌਮ ਨੂੰ ਵਾਝਾਂ ਕੀਤਾ ਜਾ ਰਿਹਾ। ਸ਼੍ਰੋਮਣੀ ਅਕਾਲੀ ਦਲ ਕਦੇ ਵੀ ਅਜਿਹਾ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਹਰੇਕ ਪਿੰਡ ਵਿੱਚ ਦਿਖਾਇਆ ਜਾਵੇਗਾ।

