DM ਖ਼ੁਦਕੁਸ਼ੀ ਮਾਮਲਾ: ਸਾਬਕਾ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖ਼ਬਰ !

Global Team
3 Min Read

ਚੰਡੀਗੜ੍ਹ: ਡੀਐਮ ਗਗਨਦੀਪ ਰੰਧਾਵਾ ਸੁਸਾਈਡ ਕੇਸ ਵਿੱਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਸੁਖਦੇਵ ਭੁੱਲਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਦੇ ਹੋਏ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ।  ਸੁਖਦੇਵ ਭੁੱਲਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਪੁਲਿਸ ਤੋਂ ਸਟੇਟਸ ਰਿਪੋਰਟ ਮੰਗੀ ਹੈ। ਇਸ ਤੋਂ ਪਹਿਲਾਂ ਟ੍ਰਾਇਲ ਕੋਰਟ ਸੁਖਦੇਵ ਭੁੱਲਰ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਖਾਰਜ ਕਰ ਚੁੱਕੀ ਹੈ।ਸਰਕਾਰ ਨੂੰ ਇਹ ਸਟੇਟਸ ਰਿਪੋਰਟ 6 ਅਗਸਤ ਨੂੰ ਕੇਸ ਦੀ ਅਗਲੀ ਸੁਣਵਾਈ ‘ਤੇ ਅਦਾਲਤ ਸਾਹਮਣੇ ਦਾਇਰ ਕਰਨੀ ਹੋਵੇਗੀ।

ਇਹ ਮਾਮਲਾ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 45 ਸਾਲਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨਾਲ ਜੁੜਿਆ ਹੋਇਆ ਹੈ। ਗਗਨਦੀਪ ਸਿੰਘ ਨੇ 21 ਮਾਰਚ ਨੂੰ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ ‘ਤੇ ਖ਼ੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ‘ਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਪਿਤਾ ਸੁਖਦੇਵ ਸਿੰਘ ਭੁੱਲਰ ਕਾਨੂੰਨੀ ਸ਼ਿਕੰਜੇ ‘ਚ ਫਸਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਉਨ੍ਹਾਂ ਨੇ ਹਾਈਕੋਰਟ ਤੋਂ ਅਗਾਂਊਂ ਜ਼ਮਾਨਤ ਦੀ ਮੰਗ ਕੀਤੀ ਹੈ।

ਕੀ ਹੈ ਮਾਮਲਾ?

ਦੱਸ ਦੇਈਏ ਕਿ ਗਗਨਦੀਪ ਸਿੰਘ ਰੰਧਾਵਾ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ, ਉਨ੍ਹਾਂ ਨੇ ਇੱਕ ਵੀਡੀਓ ਰਿਕਾਰਡ ਕੀਤੀ ਤੇ ਇਸ ਨੂੰ ਇੰਟਰਨੈੱਟ ‘ਤੇ ਸਾਂਝਾ ਕੀਤਾ, ਜਿਸ ‘ਚ ਉਨ੍ਹਾਂ ਨੇ ਗੰਭੀਰ ਇਲਜ਼ਾਮ ਲਗਾਏ। ਵੀਡੀਓ ‘ਚ, ਗਗਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਜ਼ਹਿਰ ਖਾ ਲਿਆ ਹੈ ਤੇ ਉਨ੍ਹਾਂ ਨੇ ਲਾਲਜੀਤ ਭੁੱਲਰ ‘ਤੇ ਗੰਭੀਰ ਇਲਜ਼ਾਮ ਲਗਾਏ ਸਨ। ਇਸ ਮਾਮਲੇ ‘ਚ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ, ਪੀਏ ਦਿਲਬਾਗ ਸਿੰਘ ਕੁਝ ਹੋਰ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਵਿਭਾਗ ਨੂੰ ਇੱਕ ਗੋਦਾਮ ਲਈ ਜਗ੍ਹਾ ਅਲਾਟ ਕਰਨ ਦਾ ਪ੍ਰਸਤਾਵ ਪ੍ਰਾਪਤ ਹੋਇਆ ਸੀ। ਇਲਜ਼ਾਮ ਹੈ ਕਿ ਗੋਦਾਮ ਦੀ ਅਲਾਟਮੈਂਟ ਕਰਨ ਲਈ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਮੈਨੇਜਰ ‘ਤੇ ਦਬਾਅ ਪਾਇਆ। ਇਹ ਵੀ ਇਲਜ਼ਾਮ ਲੱਗਾ ਕਿ ਭੁੱਲਰ ਆਪਣੇ ਪਿਤਾ ਦੇ ਨਾਮ ਟੈਂਡਰ ਅਲਾਟ ਕਰਵਾਉਣਾ ਚਾਹੁੰਦੇ ਸਨ।

ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ਼ 59 ਦਿਨ ਦੀ ਜਾਂਚ ਤੋਂ ਬਾਅਦ 542 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਸੀ।ਚਲਾਨ ‘ਚ ਖੁਦਕੁਸ਼ੀ ਲਈ ਉਕਸਾਉਣ, ਤਸ਼ਦੱਦ ਤੇ ਜ਼ਲੀਲ ਕਰਨ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਚਲਾਨ ‘ਚ ਗਗਨਦੀਪ ਰੰਧਾਵਾ ਦਾ ਇਲਾਜ ਕਰਨ ਵਾਲੇ ਡਾਕਟਰ ਦੀ ਰਿਪੋਰਟ ਵੀ ਸ਼ਾਮਲ ਸੀ। ਚਲਾਨ ‘ਚ ਡਾਕਟਰ ਸਮੇਤ ਕਰੀਬ 50 ਗਵਾਹਾਂ ਦਾ ਵੀ ਜ਼ਿਕਰ ਕੀਤਾ ਗਿਆ ਸੀ। ਪੁਲਿਸ ਮੁਤਾਬਕ ਸਾਬਕਾ ਮੰਤਰੀ ‘ਤੇ ਲਗਾਏ ਇਲਜ਼ਾਮ ਸਹੀ ਪਾਏ ਗਏ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment